04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਾਪਾਨ ਵਿੱਚ ਚੈਂਪੀਅਨ ਬਣੀ ਭਾਰਤੀ ਅੰਡਰ-18 ਹਾਕੀ ਟੀਮ ਦੇ ਖਿਡਾਰੀ ਬਿ੍ੰਦਰ ਸਿੰਘ ਦਾ ਪਿੰਡ ਸਰੀਂਹ ਵਿਖੇ ਸਨਮਾਨ

ਅਜੀਤ ਡੈਸਕ 13-06-2026
ਨਕੋਦਰ, 12 ਜੂਨ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਜਾਪਾਨ ਵਿੱਚ ਹੋਏ ਇੱਕ ਵੱਕਾਰੀ ਹਾਕੀ ਟੂਰਨਾਮੈਂਟ ਵਿੱਚ ਚੈਂਪੀਅਨ ਬਣੀ ਭਾਰਤੀ ਅੰਡਰ-18 ਹਾਕੀ ਟੀਮ ਦੇ ਮੈਂਬਰ ਬਿ੍ੰਦਰ ਸਿੰਘ ਦੇ ਸਨਮਾਨ ਵਿੱਚ ਪਿੰਡ ਸਰੀਂਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਬਿ੍ੰਦਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਪਿੰਡ ਸਰੀਂਹ ਸਗੋਂ ਪੂਰੇ ਨਕੋਦਰ ਇਲਾਕੇ ਦਾ ਨਾਮ ਰÏਸ਼ਨ ਕੀਤਾ ਹੈ¢ ਬਹੁਤ ਹੀ ਗਰੀਬ ਪਰਿਵਾਰ ਨਾਲ ਸੰਬੰਧਤ ਬਿ੍ੰਦਰ ਸਿੰਘ ਨੇ ਕਠਿਨ ਹਾਲਾਤਾਂ ਦੇ ਬਾਵਜੂਦ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ ਹੈ¢ ਉਸਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ, ਜਦਕਿ ਉਸਦੀ ਮਾਤਾ ਘਰਾਂ ਵਿੱਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ¢ ਇਸ ਮÏਕੇ ਪਿੰਡ ਵਾਸੀਆਂ, ਖੇਡ ਪ੍ਰੇਮੀਆਂ ਅਤੇ ਪੰਜਾਬ ਤੇ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਕਈ ਸਾਬਕਾ ਹਾਕੀ ਖਿਡਾਰੀਆਂ ਨੇ ਹਾਜ਼ਰੀ ਭਰੀ¢ ਸਮਾਗਮ ਦÏਰਾਨ ਕਾਂਗਰਸ ਦੇ ਹਲਕਾ ਇੰਚਾਰਜ ਡਾ. ਨਵਜੋਤ ਦਹੀਆ ਨੇ ਬਿ੍ੰਦਰ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਉਸਦੀ ਹÏਸਲਾ ਅਫ਼ਜ਼ਾਈ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ¢ਇਸ ਮÏਕੇ ਸੰਬੋਧਨ ਕਰਦਿਆਂ ਡਾ. ਨਵਜੋਤ ਦਹੀਆ ਨੇ ਕਿਹਾ ਕਿ ਬਿ੍ੰਦਰ ਸਿੰਘ ਵਰਗੇ ਪ੍ਰਤਿਭਾਸ਼ਾਲੀ ਨÏਜਵਾਨ ਸਮਾਜ ਲਈ ਪ੍ਰੇਰਣਾ ਸਰੋਤ ਹਨ¢ ਉਨ੍ਹਾਂ ਕਿਹਾ ਕਿ ਆਰਥਿਕ ਤੰਗੀਆਂ ਦੇ ਬਾਵਜੂਦ ਦੇਸ਼ ਲਈ ਖੇਡਣਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਫਲਤਾ ਹਾਸਲ ਕਰਨਾ ਬਹੁਤ ਵੱਡੀ ਗੱਲ ਹੈ¢ ਉਨ੍ਹਾਂ ਭਰੋਸਾ ਦਿਵਾਇਆ ਕਿ 19 ਜੂਨ ਨੂੰ ਆਸਟ੍ਰੇਲੀਆ ਵਿੱਚ ਲੱਗਣ ਵਾਲੇ ਹਾਕੀ ਕੈਂਪ ਲਈ ਰਵਾਨਾ ਹੋਣ ਤੋਂ ਪਹਿਲਾਂ ਬਿ੍ੰਦਰ ਸਿੰਘ ਨੂੰ ਲੋੜੀਂਦੀ ਹਾਕੀ ਕਿੱਟ ਅਤੇ ਹੋਰ ਖੇਡ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ¢ ਡਾ. ਦਹੀਆ ਨੇ ਕਿਹਾ ਕਿ ਨਕੋਦਰ ਇਲਾਕੇ ਦੇ ਹੋਣਹਾਰ ਖਿਡਾਰੀਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ¢ ਹਾਜ਼ਰ ਸਾਬਕਾ ਹਾਕੀ ਖਿਡਾਰੀਆਂ ਨੇ ਵੀ ਬਿ੍ੰਦਰ ਸਿੰਘ ਦੀ ਹÏਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਸਦੀ ਮਿਹਨਤ ਅਤੇ ਸੰਘਰਸ਼ ਹੋਰ ਨÏਜਵਾਨਾਂ ਲਈ ਇੱਕ ਮਿਸਾਲ ਹੈ¢ ਪਿੰਡ ਵਾਸੀਆਂ ਨੇ ਆਪਣੇ ਹੋਣਹਾਰ ਖਿਡਾਰੀ ਦੀ ਇਸ ਸਫਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਸਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢
ਪਿਛਲੀ ਖ਼ਬਰ ਸ਼ਾਹਕੋਟ ਇਲਾਕੇ ਦੇ ਕਈ ਨਿੱਜੀ ਸਕੂਲਾਂ ਨੇ ਖ਼ਰਾਬ ਕੀਤੀਆਂ ਅਧਿਆਪਕਾਂ ਦੀਆਂ ਛੁੱਟੀਆਂ ਅਗਲੀ ਖ਼ਬਰ 11 ਕੇਵੀ ਲਾਈਨ 'ਤੇ ਕੰਮ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।