04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਜਲ ਸਪਲਾਈ ਮੰਤਰੀ ਤੇ ਅਧਿਕਾਰੀਆਂ ਨਾਲ ਦੁਬਾਰਾ ਮੀਟਿੰਗ

ਅਜੀਤ ਡੈਸਕ 13-06-2026
ਸ਼ਾਹਕੋਟ, 12 ਜੂਨ (ਸੁਖਦੀਪ ਸਿੰਘ)-ਜਲ ਸਪਲਾਈ ਵਿਭਾਗ 'ਚ ਪਿਛਲੇ 15-20 ਸਾਲਾਂ ਤੋਂ ਇੱਕ ਵਰਕਰ ਦੇ ਰੂਪ 'ਚ ਸੇਵਾਵਾਂ ਨਿਭਾਅ ਰਹੇ ਲਗਭਗ 2800 ਇੰਨਲਿਸਟਮੈਂਟ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੀ ਮੀਟਿੰਗ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਹੈੱਡ ਆਫ਼ਿਸ ਪਟਿਆਲਾ ਪੁਨੀਤ ਗਰਗ ਨਾਲ ਹੋਈ | ਇਸ ਮੀਟਿੰਗ ਸੰਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਲਗਾਤਾਰ ਸੰਘਰਸ਼ ਦੇ ਰਾਹ 'ਤੇ ਹੈ, ਜਿਸ ਦੀ ਲੜੀ ਤਹਿਤ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਲਿਆਂਦੇ ਜਾ ਰਹੇ ਦੋ ਨਵੇਂ ਕਾਨੂੰਨ ਆਊਟਸੋਰਸਿੰਗ ਪਰਸਨਲ ਬਿੱਲ-2026 ਅਤੇ ਕੰਟਰੈਕਚੁਅਲ ਪਰਸਨਲ ਬਿੱਲ-2026, ਜਿੰਨ੍ਹਾਂ ਬਾਰੇ ਜਥੇਬੰਦੀ ਦੇ ਧਿਆਨ 'ਚ ਆਇਆ ਸੀ ਕਿ ਜਲ ਸਪਲਾਈ ਵਿਭਾਗ ਦੇ 2800 ਦੇ ਲਗਭਗ ਇੰਨਲਿਸਟਮੈਂਟ ਕਾਮਿਆਂ ਨੂੰ ਇਸ ਆਰਡੀਨੈਂਸ 'ਚੋਂ ਬਾਹਰ ਰੱਖਿਆ ਗਿਆ ਹੈ, ਜਿਸ 'ਤੇ ਜਥੇਬੰਦੀ ਨੇ ਸੂਬੇ ਭਰ 'ਚ ਤਿੱਖੇ ਸੰਘਰਸ਼ ਦੀ ਕਾਲ ਦਿੱਤੀ ਸੀ, ਜਿਸ ਦੇ ਬਲਬੂਤੇ 'ਤੇ ਪੰਜਾਬ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਨਾਲ ਦੁਬਾਰਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਤੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਹੈਡ ਆਫਿਸ ਪਟਿਆਲਾ ਨੇ ਕਿਹਾ ਕਿ ਕੱਲ੍ਹ ਇੰਨਲਿਸਟਮੈਂਟ ਕਾਮਿਆਂ ਦੀ ਕੈਟਾਗਰੀ ਮਰਜ਼ ਕਰਨ ਲਈ ਪ੍ਰਸੋਨਲ ਵਿਭਾਗ ਨੂੰ ਭੇਜ ਦਿੱਤੀ ਗਈ ਹੈ | ਭੇਜੀ ਗਈ ਰਿਪੋਰਟ ਦੀ ਜਾਣਕਾਰੀ ਮੀਟਿੰਗ 'ਚ ਜਥੇਬੰਦੀ ਦੇ ਆਗੂਆਂ ਨਾਲ ਸਾਂਝੀ ਕੀਤੀ ਗਈ, ਜਿਸ 'ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਇੱਕ ਹਫ਼ਤੇ 'ਚ ਇੰਨ੍ਹਾਂ ਦੀ ਮੰਗ ਦਾ ਨਿਪਟਾਰਾ ਕੀਤੀ ਜਾਵੇ ਤੇ ਜਥੇਬੰਦੀ ਨਾਲ ਦੁਬਾਰਾ ਮੀਟਿੰਗ ਕਰਕੇ ਸਾਰੀ ਜਾਣਕਾਰੀ ਦਿੱਤੀ ਜਾਵੇ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫਿਰ ਸਾਡੇ ਨਾਲ ਵਿਸ਼ਵਾਸਘਾਤ ਹੋਇਆ ਤਾਂ ਮਜ਼ਬੂਰਨ ਜਥੇਬੰਦੀ ਆਰ-ਪਾਰ ਦਾ ਸੰਘਰਸ਼ ਕਰੇਗੀ, ਜਿਸ ਦੀਆਂ ਤਿਆਰੀਆਂ ਸੂਬੇ ਭਰ 'ਚ ਮੁਕੰਮਲ ਹੋ ਚੁੱਕੀਆਂ ਹਨ | ਇਸ ਗੁਰਪ੍ਰੀਤ ਸਿੰਘ ਬਾਲੇਵਾਲ, ਪ੍ਰਦੀਪ ਸਿੰਘ ਹੁਸ਼ਿਆਰਪੁਰ, ਹਰਦੇਵ ਸਿੰਘ ਮੱਲੇਵਾਲ, ਕੁਲਵਿੰਦਰ ਸਿੰਘ ਅਟਵਾਲ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਫਿਲੌਰ ਪੁਲਿਸ ਨੇ ਜਬਰ-ਜਨਾਹ, ਕਤਲ ਅਤੇ ਨਸ਼ਾ ਤਸਕਰੀ ਦੇ ਕੇਸਾਂ 'ਚ ਭਗੌੜਾ ਦੋਸ਼ੀ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਆਊਟਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ. ਪੀ. ਐਸ. ਪੀ. ਸੀ. ਐਲ. ਆਊਟ ਲੈੱਟ ਦਫ਼ਤਰ ਮੂਹਰੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।