25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ <br/>

ਸਮਾਪਤੀ ਮੌਕੇ ਇਕੱਠੇ ਹੋਏ ਪੈਨਸ਼ਰਨਜ਼ ਜਾਣਕਾਰੀ ਦਿੰਦੇ ਹੋਏ | ਤਸਵੀਰ : ਮੁਨੀਸ਼ <br/> 14-06-2026
ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ) - ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜਲੰਧਰ ਵਲੋਂ ਪੁਲਿਸ ਲਾਈਨਜ਼ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਪ੍ਰਧਾਨ ਚਰਨ ਸਿੰਘ ਬਾਠ ਨੇ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਦੀ ਚੋਣ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਕਰਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇਹ ਪਾਠ ਕੀਤੇ ਗਏ ਹਨ | ਇਸ ਮੌਕੇ ਆਪਣੇ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰ ਸਾਥੀਆਂ ਦੀ ਆਤਿਮਿਕ ਸ਼ਾਂਤੀ ਲਈ ਵੀ ਸਮੂਹ ਪੈਨਸ਼ਨਰ ਸਾਥੀਆਂ ਨੇ ਅਰਦਾਸ ਕੀਤੀ ਹੈ | ਉਨ੍ਹਾਂ ਕਿਹਾ ਕਿ ਪਰਮਾਤਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਸਾਰੇ ਪੈਨਸ਼ਨਰ ਸਾਥੀ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਇਕੱਠੇ ਹੋ ਕੇ ਇਕ ਦੂਸਰੇ ਦੇ ਸਹਿਯੋਗ ਨਾਲ ਸੰਘਰਸ਼ ਕਰਨ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ 'ਚ ਕਾਮਯਾਬ ਹੋਣ | ਇਸ ਮੌਕੇ ਵੱਡੀ ਗਿਣਤੀ 'ਚ ਪੈਨਸ਼ਨਰਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਇਆ ਢਾਡੀ ਦਰਬਾਰ <br/> ਅਗਲੀ ਖ਼ਬਰ ਭਗਵਾਨ ਸ਼ਿਵ ਦੇ ਰੰਗ 'ਚ ਰੰਗਿਆ ਸਾਈਾ ਦਾਸ ਸਕੂਲ ਦਾ ਖੇਡ ਮੈਦਾਨ, ਹੰਸ ਰਾਜ ਰਘੂਵੰਸ਼ੀ ਦੇ ਭਜਨਾਂ 'ਤੇ ਝੂਮੇ ਹਜ਼ਾਰਾਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।