ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ)-ਗੁਰਦੁਆਰਾ ਗੋਬਿੰਦਸਰ, ਮੁਹੱਲਾ ਗੋਬਿੰਦ ਨਗਰ, ਸੋਡਲ ਰੋਡ, ਜਲੰਧਰ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ, ਸਜਾਏ ਗਏ ਰਾਤਰੀ ਦੇ ਦੀਵਾਨ 'ਚ ਗਿਆਨੀ ਰਾਜਵਿੰਦਰ ਸਿੰਘ (ਗੁਲਪੁਰ ਵਾਲਿਆਂ) ਦੇ ਜਥੇ ਵਲੋਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰੀ ਪ੍ਰਧਾਨ ਸੁਖਜਿੰਦਰ ਸਿੰਘ ਬੱਲ, ਮੀਤ ਪ੍ਰਧਾਨ ਪਰਮਿੰਦਰ ਸਿੰਘ ਟਿੰਕੂ, ਮੁੱਖ ਗ੍ਰੰਥੀ ਗਿਆਨੀ ਸਰਵਣ ਸਿੰਘ, ਬਾਬਾ ਗੁਰਜੀਤ ਸਿੰਘ, ਨੌਜਵਾਨ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਦੀਪਾ, ਗੁਰਮੀਤ ਸਿੰਘ ਸੋਨੂੰ, ਕੇਵਲ ਸਿੰਘ, ਰਾਜਵਿੰਦਰ ਸਿੰਘ ਬੱਲ ਥਾਣੇਦਾਰ, ਡਾ. ਨਰਿੰਦਰ ਸਿੰਘ ਕਿੱਟੂ ਖ਼ਜਾਨਚੀ ਅਤੇ ਸਮੂਹ ਸੰਗਤ ਵਲੋਂ ਢਾਡੀ ਜਥੇ ਦਾ ਸਨਮਾਨ ਕੀਤਾ |