27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੁਲਿਸ ਨੇ ਇਕ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ, ਦੂਸਰੇ ਦੀ ਭਾਲ ਜਾਰੀ <br/>

ਅਜੀਤ ਡੈਸਕ 14-06-2026
-ਮਾਮਲਾ 50 ਲੱਖ ਫਿਰੌਤੀ ਨਾ ਦੇਣ 'ਤੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਸ਼ੋਅਰੂਮ 'ਤੇ ਗੋਲੀਆਂ ਚਲਾਉਣ ਦਾ-

ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ)-ਬੀਤੇ ਦਿਨ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੰਮਾ ਪਿੰਡ-ਹੁਸ਼ਿਆਰਪੁਰ ਰੋਡ ਨੇੜੇ ਸਥਿਤ ਕੱਪੜਿਆਂ ਦੇ ਸ਼ੋਅਰੂਮ ਬੀ.ਐੱਮ.ਐੱਸ ਫੈਸ਼ਨ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਏ ਜਾਣ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਕੁਸ਼ ਵਾਸੀ ਘਾਹ ਮੰਡੀ, ਜਲੰਧਰ ਵਜੋਂ ਦੱਸੀ ਗਈ ਹੈ | ਫਿਲਹਾਲ ਉਸ ਦੇ ਦੂਸਰੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਦੁਪਹਿਰ ਕਰੀਬ 3 ਵਜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ ਸੀ, ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਅਤੇ ਮਨੁੱਖੀ ਸੂਚਨਾ ਦੇ ਆਧਾਰ 'ਤੇ ਮਾਮਲੇ ਨੂੰ ਥੋੜ੍ਹੇ ਹੀ ਸਮੇਂ 'ਚ ਹੱਲ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਦੇ ਪਿੱਛੇ ਇਕ ਸੰਗਠਿਤ ਅਪਰਾਧਿਕ ਨੈੱਟਵਰਕ ਦੀ ਸੰਭਾਵਨਾ ਹੈ | ਪੁਲਿਸ ਵਲੋਂ ਇਸ ਪਹਿਲੂ ਤੋਂ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਨੈੱਟਵਰਕ ਨਾਲ ਜੁੜੇ ਹਰ ਵਿਅਕਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੋਰ ਗਿ੍ਫ਼ਤਾਰੀਆਂ ਅਤੇ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਬਾਰੇ ਸਮੇਂ-ਸਮੇਂ 'ਤੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ | ਇਸ ਮੌਕੇ ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਸੀ.ਪੀ. ਅਮਰਬੀਰ ਸਿੰਘ ਅਤੇ ਇੰਸਪੈਕਟਰ ਸੁਰਿੰਦਰ ਕੁਮਾਰ ਹਾਜ਼ਰ ਸਨ |

ਪਿਛਲੀ ਖ਼ਬਰ ਮੀਂਹ ਨਾਲ ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਹੋਈ ਹੋਰ ਖਰਾਬ ਅਗਲੀ ਖ਼ਬਰ ਨਿਊ ਦਸਮੇਸ਼ ਨਗਰ ਗੋਲੀਕਾਂਡ ਦੇ ਜ਼ਖ਼ਮੀ ਸੌਰਭ ਦੀ ਇਲਾਜ ਦੌਰਾਨ ਮੌਤ, ਪੁਲਿਸ ਨੇ ਦਿਖਾਈ ਦੋ ਦੀ ਗਿ੍ਫਤਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।