28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰਾਜੇਸ਼ ਸ਼ਰਮਾ ਉਦਯੋਗ ਅਤੇ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਵਪਾਰੀ ਵਰਗ ਨਾਲ ਪਾਰਟੀ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰਾਜੇਸ਼ ਸ਼ਰਮਾ ਨੂੰ ਉਦਯੋਗ ਅਤੇ ਵਪਾਰ ਵਿੰਗ, ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਲਈ ਸ਼੍ਰੀ ਰਾਜੇਸ਼ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਹਰਿੰਦਰ ਸਿੰਘ ਢੀਂਡਸਾ, ਗੁਰਜੀਤ ਸਿੰਘ ਪ੍ਰੈਟੀ ਮਰਵਾਹਾ ਅਤੇ ਅਨੀਸ਼ ਗਾਂਧੀ ਦਾ ਵਿਸ਼ੇਸ਼ ਧੰਨਵਾਦ ਕੀਤਾ ¢ ਰਾਜੇਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ¢ ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਉਦਯੋਗਪਤੀਆਂ, ਵਪਾਰੀਆਂ ਅਤੇ ਕਾਰੋਬਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਾਰਟੀ ਮੰਚਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣਗੇ ¢ ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਪਾਰੀ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ¢ ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ¢

ਪਿਛਲੀ ਖ਼ਬਰ ਵਕੀਲ ਸੰਦੀਪ ਕੁਮਾਰ ਬਣੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਲੀਗਲ ਸੈੱਲ ਦੇ ਪ੍ਰਧਾਨ ਅਗਲੀ ਖ਼ਬਰ ਕਟੋਚ ਸ਼ੀਲਡ ਟਰਾਫੀ ਲਈ 31 ਖਿਡਾਰੀਆਂ ਦੀ ਚੋਣ-ਸੰਜੀਵ ਅੰਗਰੀਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।