28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਿਲਗਾ ਇਲਾਕੇ ਵਿਚ ਚੋਰਾਂ ਦਾ ਬੋਲਬਾਲਾ, ਕਲਿਆਣਪੁਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਸੋਨਾ ਤੇ ਨਕਦੀ ਚੋਰੀ <br/>

ਚੋਰੀ ਦੀ ਵਾਰਦਾਤ ਤੋਂ ਬਾਅਦ ਟੁੱਟੇ ਹੋਏ ਤਾਲੇ ਅਤੇ ਘਰ ਦਾ ਖਿਲਰਿਆ ਸਮਾਨ ਦਿਖਾਉਂਦੇ ਹੋਏ ਘਰ ਦੇ ਮਾਲਕ ਜੋਗਾ ਸਿੰਘ | ਤਸਵੀਰਾਂ : ਤਜਿੰਦਰ ਕੁਮਾਰ <br/> 14-06-2026
ਬਿਲਗਾ, 13 ਜੂਨ (ਤਜਿੰਦਰ ਕੁਮਾਰ)-ਥਾਣਾ ਬਿਲਗਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹÏਲ ਬਣਿਆ ਹੋਇਆ ਹੈ¢ ਤਾਜ਼ਾ ਮਾਮਲਾ ਪਿੰਡ ਕਲਿਆਣਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨਾ, ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ¢ ਘਰ ਦੇ ਮਾਲਕ ਸੋਹਣ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਲਿਆਣਪੁਰ, ਥਾਣਾ ਬਿਲਗਾ, ਤਹਿਸੀਲ ਫਿਲÏਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਪਿਛਲੇ ਚਾਰ-ਪੰਜ ਦਿਨਾਂ ਤੋਂ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ¢ ਜਦੋਂ ਉਹ ਅੱਜ ਆਪਣੇ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਦੇ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰਲਾ ਸਮਾਨ ਖਿਲਰਿਆ ਪਿਆ ਸੀ¢ਉਨ੍ਹਾਂ ਦੱਸਿਆ ਕਿ ਚੋਰ ਘਰ ਵਿੱਚੋਂ ਕਰੀਬ ਪੰਜ ਤੋਲੇ ਸੋਨਾ, 30 ਹਜ਼ਾਰ ਰੁਪਏ ਨਕਦ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ¢ ਵਾਰਦਾਤ ਦਾ ਪਤਾ ਲੱਗਣ ਉਪਰੰਤ ਤੁਰੰਤ ਥਾਣਾ ਬਿਲਗਾ ਪੁਲਿਸ ਨੂੰ ਸੂਚਿਤ ਕੀਤਾ ਗਿਆ¢ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਬਿਲਗਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ, ਕੁਝ ਦਿਨ ਪਹਿਲਾਂ ਵੀ ਪਿੰਡ ਬੇਗਮਪੁਰਾ ਚੋਰਾਂ ਵੱਲੋਂ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਸੀ¢ਜਿਸ ਨਾਲ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ¢ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਕਾਬੂ ਕਰਕੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ¢

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੁਖਵਿੰਦਰ ਸਿੰਘ ਮੁੱਤੀ ਨੂੰ ਕੰਬੋਜ ਵੈੱਲਫੇਅਰ ਬੋਰਡ ਜਲੰਧਰ ਦਾ ਚੇਅਰਮੈਨ ਕੀਤਾ ਨਿਯੁਕਤ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਬੇਗਮਪੁਰਾ ਖ਼ਾਲਸਾ ਲਹਿਰ ਨੂੰ ਸਫਲ ਬਣਾਉਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।