26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰਤਨ ਸਿੰਘ ਕਾਕੜ ਕਲਾਂ ਦੇ ਪਰਿਵਾਰ ਵਲੋਂ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 17 ਨੂੰ

ਅਜੀਤ ਡੈਸਕ 14-06-2026
ਮਲਸੀਆਂ, 13 ਜੂਨ (ਸੁਖਦੀਪ ਸਿੰਘ)-ਸਰਦਾਰ ਰਤਨ ਸਿੰਘ ਕਾਕੜ ਕਲਾਂ (ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸ਼ਾਹਕੋਟ) ਦੇ ਪਰਿਵਾਰ ਵੱਲੋਂ ਸਤਯੁੱਗ ਜਾਗੋ ਵੈਲਫੇਅਰ ਸੁਸਾਇਟੀ (ਰਜਿ.) ਸ਼ਾਹਕੋਟ ਦੇ ਸਹਿਯੋਗ ਨਾਲ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 17 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਬਿੱਲੀ ਚੁਹਾਰਮੀ (ਸ਼ਾਹਕੋਟ) ਵਿਖੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਪਰਸਨ ਸਰਦਾਰਨੀ ਰਣਜੀਤ ਕੌਰ ਕਾਕੜ ਕਲਾਂ ਡਾਇਰੈਕਟਰ ਇੰਨਫੋਟੈਕ ਪੰਜਾਬ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਸਤੇ ਵੀ ਦਵਾਈ ਦਿੱਤੀ ਜਾਵੇਗੀ | ਇਸ ਮੌਕੇ ਲਛਮਣ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ ਝੀਤਾ ਪੀ.ਏ., ਸੰਦੀਪ ਪੁਰੀ, ਸਤਨਾਮ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਫਿਲੌਰ 'ਚ ਪਿ੍ੰਸੀਪਲ ਪ੍ਰੇਮ ਕੁਮਾਰ ਦੀ ਲੋਕਪਿ੍ਅਤਾ ਬਰਕਰਾਰ, ਧਾਰਮਿਕ ਅਤੇ ਸਮਾਜਿਕ ਪੋ੍ਰਗਰਾਮਾਂ 'ਚ ਸ਼ਿਰਕਤ ਜਾਰੀ... ਅਗਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਆਪਣੇ ਸੇਵਾ ਮੁਕਤ ਮੁਲਾਜ਼ਮਾਂ ਦੇ ਬਣਦੇ ਲਾਭ ਰੋਕਣਾ ਤੇ ਕਿਸਾਨੀ ਰਾਹਤ ਬੰਦ ਕਰਨੀ ਬਰਦਾਸ਼ਤਯੋਗ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।