26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਕਾਲਰਾ ਵਿਖੇ 26ਵਾਂ ਗੁਰਮਤਿ ਸਿਖਲਾਈ ਕੈਂਪ ਜਾਰੀ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ

ਅਜੀਤ ਡੈਸਕ 14-06-2026
ਆਦਮਪੁਰ, 13 ਜੂਨ (ਹਰਪ੍ਰੀਤ ਸਿੰਘ)-ਨੌਜਵਾਨ ਸਿੱਖ ਬੱਚੇ-ਬੱਚੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ, ਸੱਭਿਆਚਾਰ, ਇਤਿਹਾਸ, ਗੁਰਬਾਣੀ ਤੇ ਉੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਨਾਲ ਜੋੜਨ ਲਈ ਸਿੱਖ ਮਿਸ਼ਨਰੀ ਕਾਲਜ (ਸਰਕਲ ਕਾਲਰਾ) ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ | ਪ੍ਰਬੰਧਕਾਂ ਵੱਲੋਂ ਗੁਰਦੁਆਰਾ ਜੋਗੀਆਣਾ ਸਾਹਿਬ, ਪਿੰਡ ਕਾਲਰਾ ਵਿਖੇ 26ਵਾਂ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ, ਜੋ ਕਿ 14 ਜੂਨ ਤੱਕ ਨਿਰੰਤਰ ਜਾਰੀ ਰਹੇਗਾ | ਇਹ ਕੈਂਪ ਸਵ. ਹਰਬੰਸ ਸਿੰਘ ਅਤੇ ਗੁਰਚਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਹੈ | ਕੈਂਪ ਦੇ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੁਬੇਗ ਸਿੰਘ ਨੇ ਦੱਸਿਆ ਕਿ ਇਹ ਕੈਂਪ ਰੋਜ਼ਾਨਾ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲਦਾ ਹੈ | ਕੈਂਪ ਦੀ ਸ਼ੁਰੂਆਤ ਸਵੇਰੇ 8:30 ਵਜੇ ਨਾਸ਼ਤੇ ਨਾਲ ਹੁੰਦੀ ਹੈ | ਇਸ ਤੋਂ ਬਾਅਦ ਸਵੇਰੇ 9 ਤੋਂ 11 ਵਜੇ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਬੱਚਿਆਂ ਦੀਆਂ ਵਿਸ਼ੇਸ਼ ਧਾਰਮਿਕ ਕਲਾਸਾਂ ਲੱਗਦੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਸਵਾਲ-ਜਵਾਬ ਵੀ ਕੀਤੇ ਜਾਂਦੇ ਹਨ | ਦੁਪਹਿਰ 11 ਤੋਂ 1 ਵਜੇ ਤੱਕ ਬੱਚਿਆਂ ਲਈ ਲੰਗਰ ਅਤੇ ਆਰਾਮ ਦਾ ਪ੍ਰਬੰਧ ਹੈ | ਸ਼ਾਮ ਨੂੰ 3 ਤੋਂ 4 ਵਜੇ ਤੱਕ ਬੱਚਿਆਂ ਦੇ ਸਰੀਰਕ ਵਿਕਾਸ ਲਈ ਖੇਡਾਂ ਅਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਕੈਂਪ ਦੀ ਖ਼ਾਸੀਅਤ ਇਹ ਹੈ ਕਿ ਇੱਥੇ ਹਰ ਸ਼ਾਮ 7:00 ਵਜੇ ਸਰਬਤ ਸੰਗਤ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਹੁੰਦੀਆਂ ਹਨ | ਕੈਂਪ ਦੇ ਵੱਖ-ਵੱਖ ਦਿਨਾਂ ਦੌਰਾਨ ਪੰਥ ਦੀਆਂ ਨਾਮਵਰ ਸ਼ਖਸੀਅਤਾਂ ਸੰਗਤਾਂ ਨੂੰ ਨਿਹਾਲ ਕਰਨ ਲਈ ਪਹੁੰਚ ਰਹੀਆਂ ਹਨ | ਇਸ ਤਹਿਤ 10 ਜੂਨ ਨੂੰ ਪਿ੍ੰਸੀਪਲ ਚਰਨਜੀਤ ਸਿੰਘ, 11 ਜੂਨ ਨੂੰ ਹਰਦੀਪ ਸਿੰਘ ਰਾਮਦੀਵਾਲ, 13 ਜੂਨ ਨੂੰ ਡਾ. ਸੇਵਕ ਸਿੰਘ ਅਤੇ 14 ਜੂਨ ਨੂੰ ਸਰਬਜੀਤ ਸਿੰਘ ਢੋਟੀਆ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਸੇ ਤਰ੍ਹਾਂ 12 ਜੂਨ ਦੇ ਕੀਰਤਨ ਦੀਵਾਨ ਵਿੱਚ ਗੁਰਸ਼ਰਨ ਸਿੰਘ ਅਤੇ ਜਥਾ (ਤੰਤੀ ਸਾਜ਼) ਅਤੇ ਅਵਤਾਰ ਸਿੰਘ ਅਤੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਜੋੜਿਆ ਜਾਵੇਗਾ | ਉਪਰੰਤ ਪ੍ਰਬੰਧਕੀ ਕਮੇਟੀ ਵੱਲੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਲਈ ਬੱਸਾਂ ਦੀ ਵਿਸ਼ੇਸ਼ ਸਹੂਲਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਕੈਂਪ ਨੂੰ ਸਫ਼ਲ ਬਣਾਉਣ ਵਿੱਚ ਗੁਰਦੁਆਰਾ ਜੋਗੀਆਣਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਪਿੰਡ ਕਾਲਰਾ ਦੀ ਸਮੂਹ ਸੰਗਤ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ | ਸਿੱਖ ਮਿਸ਼ਨਰੀ ਕਾਲਜ ਦੇ ਨੁਮਾਇੰਦਿਆਂ ਨੇ ਸਮੂਹ ਗੁਰਸਿੱਖ ਵੀਰਾਂ, ਗੁਰਦੁਆਰਾ ਕਮੇਟੀਆਂ ਅਤੇ ਧਰਮ ਪ੍ਰਚਾਰਕ ਜਥੇਬੰਦੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਮਹਾਨ ਗੁਰਮਤਿ ਇਨਕਲਾਬ ਨੂੰ ਅੱਗੇ ਵਧਾਉਣ ਲਈ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭੇਜ ਕੇ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਮਿਲ ਰਹੀ ਸਫ਼ਲਤਾ-ਬੀਬੀ ਰਣਜੀਤ ਕੌਰ <br/> ਅਗਲੀ ਖ਼ਬਰ ਅਜੀਤ ਰਾਮ ਲੇਸੜੀਵਾਲ ਬਣੇ ਬਲਾਕ ਆਦਮਪੁਰ ਕਾਂਗਰਸ ਦੇ ਚੇਅਰਮੈਨ ਐੱਸ.ਸੀ. ਡਿਪਾਰਟਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।