25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ <br/>

ਅਜੀਤ ਡੈਸਕ 14-06-2026
ਬਿਲਗਾ, 13 ਜੂਨ (ਤਜਿੰਦਰ ਕੁਮਾਰ)-ਬੀਤੀ ਰਾਤ ਬਿਲਗਾ ਇਲਾਕੇ ਅਧੀਨ ਪੈਂਦੇ ਪਿੰਡ ਮੀਓਵਾਲ ਦੇ 27 ਸਾਲਾ ਨÏਜਵਾਨ ਕਮਲਜੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ¢ ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ¢ ਮਿ੍ਤਕ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ¢ ਇਸ ਦÏਰਾਨ ਰਸਤੇ ਵਿੱਚ ਤੇਜ਼ ਰਫ਼ਤਾਰ ਨਾਲ ਜਾ ਰਹੇ ਇੱਕ ਟਿੱਪਰ ਕਾਰਨ ਹਾਦਸਾ ਵਾਪਰ ਗਿਆ¢ ਉਨ੍ਹਾਂ ਦਾ ਕਹਿਣਾ ਹੈ ਕਿ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਚਲੀ ਗਈ¢ ਉਨ੍ਹਾਂ ਦੱਸਿਆ ਕਿ ਕਮਲਜੀਤ ਸਿੰਘ ਦਾ ਵਿਆਹ ਡੇਢ ਸਾਲ ਪਹਿਲਾਂ ਹੋਇਆ ਸੀ ਅਤੇ ਉਹ ਪਰਿਵਾਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨਿਭਾ ਰਿਹਾ ਸੀ¢ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ¢ਇਸ ਮਾਮਲੇ ਸਬੰਧੀ ਡੀਐੱਸਪੀ ਭਾਰਤ ਮਸੀਹ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਦੋ ਦਿਨਾਂ ਦੇ ਅੰਦਰ ਗਿ੍ਫ਼ਤਾਰ ਕਰ ਲਿਆ ਜਾਵੇਗਾ¢ ਨਾਲ ਹੀ ਉਨ੍ਹਾਂ ਵਾਹਨ ਚਾਲਕਾਂ ਨੂੰ ਸੜਕਾਂ 'ਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ¢ ਇਸ ਮÏਕੇ 'ਤੇ ਹਾਜ਼ਰ ਲੋਕਾਂ ਨੇ ਕਮਲਜੀਤ ਸਿੰਘ ਨੂੰ ਇੱਕ ਆਗਿਆਕਾਰੀ ਅਤੇ ਮਿਹਨਤੀ ਨÏਜਵਾਨ ਦੱਸਦਿਆਂ ਕਿਹਾ ਕਿ ਉਸ ਦੀ ਬੇਵਕਤੀ ਮÏਤ ਨਾਲ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ¢

ਪਿਛਲੀ ਖ਼ਬਰ ਹੁਣ ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵਿ੍ੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਪੰਜਾਬ ਸਰਕਾਰ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਮਤੀ ਮੈਂਬਰ ਗੁਰਚਰਨ ਸਿੰਘ ਲਾਲੀ ਨਸੀਰਪੁਰ ਹਲਕਾ ਸ਼ਾਹਕੋਟ ਦੇ ਯੂਥ ਪ੍ਰਧਾਨ ਨਿਯੁਕਤ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।