25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨੌਜਵਾਨਾਂ ਨੇ ਰੋਹ ਪ੍ਰਗਟਾਇਆ <br/>

ਅਜੀਤ ਡੈਸਕ 15-06-2026
ਫਿਲੌਰ, 14 ਜੂਨ (ਸਤਿੰਦਰ ਸ਼ਰਮਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ, ਆਈਸਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐੱਸ.ਐੱਫ.) ਦੇ ਸਾਂਝੇ ਸੱਦੇ 'ਤੇ ਇਥੇ ਨੌਜਵਾਨਾਂ ਅਤੇ ਵਿਦਿਅਰਥੀਆਂ ਵੱਲੋਂ ਨੀਟ ਦੇ ਪੇਪਰ ਲੀਕ ਅਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੁੱਧ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ | ਇਸ ਦੀ ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਅਤੇ ਬਲਦੇਵ ਸਾਹਨੀ ਨੇ ਕੀਤਾ | ਸਭਾ ਦੇ ਸੂਬਾ ਵਿੱਤ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਨੀਟ ਦਾ ਪੇਪਰ ਲੀਕ ਕਰਕੇ ਦੇਸ਼ ਦੀ ਜਵਾਨੀ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਜਿਸ ਕਾਰਨ ਕਈ ਵਿਦਿਆਰਥੀਆਂ ਨੇ ਆਤਮ ਹੱਤਿਆ ਵੀ ਕੀਤੀ ਹੈ, ਇਸ ਨਾਲ ਭਾਜਪਾ ਸਰਕਾਰ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਸਾਹਮਣੇ ਆ ਜਾਂਦੀ ਹੈ | ਐਡਵੋਕੇਟ ਅਜੈ ਫਿਲੌਰ ਨੇ ਕਿਹਾ ਕਿ ਕੱੁਝ ਕੁ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫੇ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਨੌਜਵਾਨ ਅਤੇ ਵਿਦਿਆਰਥੀਆਂ ਦੀਆਂ ਆਸ਼ਾਂ ਨਾਲ ਜੁੜੀ ਇਸ ਪ੍ਰੀਖਿਆ ਵਿਚ ਗੰਭੀਰ ਗੜਬੜੀਆਂ ਲਈ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਨਾਕਾਮੀ ਸਪੱਸ਼ਟ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵੀ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧ ਦੇ ਠੇਕੇ ਦਿੱਤੇ ਗਏ ਹਨ | ਸਭਾ ਦੇ ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫ਼ਾ ਦੇਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਸਭਾ ਦੇ ਤਹਿਸੀਲ ਸਕੱਤਰ ਸੁਨੀਲ ਭੈਣੀ ਨੇ ਇਸ ਮੌਕੇ ਪਟਿਆਲਾ ਵਿਚ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ 'ਤੇੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਅਦਾਰਿਆਂ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ ਅਤੇ ਖਾਲੀ ਪਈਆਂ ਸਰਕਾਰੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਅਤੇ ਪੁਲਿਸ ਸਿਆਸੀ ਗਠਜੋੜ ਨੂੰ ਨੱਥ ਪਾਈ ਜਾਵੇ ਅਤੇ ਕਾਮਿਆਂ ਉਪਰ ਕੀਤੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਇਸ ਸੰਬੰਧੀ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪਾਰਸ ਚਾਵਲਾ, ਗੈਰੀ ਗਿੱਲ, ਸਾਬੀ ਫਿਲੌਰ, ਤਲਵਿੰਦਰ ਸਿੰਘ, ਤਰਜਿੰਦਰ ਧਾਲੀਵਾਲ, ਸੋਨੂੰ ਢੇਸੀ, ਸਚਿਨ, ਰਾਜ ਕਵੀ, ਗਗਨਦੀਪ ਗੱਗਾ, ਮਨੀ ਬਿਰਦੀ, ਗੋਗੀ ਬੇਗਮਪੁਰ, ਅਮਨ ਬਿਰਦੀ, ਜੱਸਾ ਫਿਲੌਰ, ਹਨੀ ਅਟਵਾਲ ਆਦਿ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਜਾਰੀ ਮਜ਼ਦੂਰਾਂ ਖ਼ਿਲਾਫ਼ ਬਣਾਏ ਚਾਰ ਲੇਬਰ ਕੋਡਾਂ 'ਚ ਪੰਜਾਬ ਸਰਕਾਰ ਸੋਧ ਕਰੇ -ਸੁਖਵਿੰਦਰ ਸਿੰਘ ਸੇਖੋ... ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ ਲਈ ਚੁਣੀ ਗਈ ਰਸ਼ਦੀਪ ਕੌਰ ਨੇ ਨਹਿਰੂ ਗਾਰਡਨ ਜਲੰਧਰ ਦੀ ਅਥਲੈਟਿਕਸ ਦੀ ਖੇਡ ਵਿਰਾਸਤ ਨੂੰ ਅੱਗੇ ਤੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।