26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

'ਫਾਸ਼ੀ ਹਮਲਿਆਂ ਵਿਰੋਧੀ ਫਰੰਟ' 22 ਨੂੰ ਸਾਰੇ ਜ਼ਿਲਿ੍ਹਆਂ 'ਚ ਭਰਵੇਂ ਜਨਤਕ ਇਕੱਠ ਕਰ ਕੇ ਕਰੇਗਾ ਰੋਸ ਮੁਜ਼ਾਹਰੇ- ਮਾੜੀਮੇਘਾ <br/>

ਅਜੀਤ ਡੈਸਕ 15-06-2026
ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-'ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਵਲੋਂ 'ਸੰਘ ਪਰਿਵਾਰ ਦੇ ਫਿਰਕੂ-ਫਾਸ਼ੀ ਏਜੰਡੇ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਮ ਲੋਕਾਂ, ਖ਼ਾਸ ਕਰਕੇ ਕਿਰਤੀ ਵਸੋਂ ਦੀ ਰੋਜ਼ੀ-ਰੋਟੀ 'ਤੇ ਕੀਤੇ ਜਾ ਰਹੇ ਮਾਰੂ ਹੱਲਿਆਂ ਵਿਰੁੱਧ 22 ਜੂਨ ਨੂੰ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਭਰਵੇਂ ਜਨਤਕ ਇਕੱਠ ਕਰਕੇ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ |' ਇਹ ਫ਼ੈਸਲਾ ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿ੍ਥੀਪਾਲ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਹੋਈ 'ਫਰੰਟ' ਦੀ ਸੂਬਾਈ ਮੀਟਿੰਗ ਵਲੋਂ ਲਿਆ ਗਿਆ ਹੈ | ਆਰ.ਐੱਮ.ਪੀ.ਆਈ. ਵਲੋਂ ਮੰਗਤ ਰਾਮ ਪਾਸਲਾ, ਪ੍ਰਗਟ ਸਿੰਘ ਜਾਮਾਰਾਏ ਤੇ ਮਹੀਪਾਲ, ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕ੍ਰੇਸੀ ਵਲੋਂ ਅਜਮੇਰ ਸਿੰਘ ਸਮਰਾ, ਸੀ.ਪੀ.ਆਈ. (ਐੱਮ.ਐੱਲ.) ਲਿਬ੍ਰੇਸ਼ਨ ਵਲੋਂ ਸੁਖਦਰਸ਼ਨ ਸਿੰਘ ਨੱਤ ਤੇ ਬਲਵੀਰ ਸਿੰਘ, ਐੱਮ.ਸੀ.ਪੀ.ਆਈ.-ਯੂ. ਵਲੋਂ ਕਿਰਨਜੀਤ ਸਿੰਘ ਸੇਖੋਂ ਤੇ ਸੀ.ਪੀ. ਆਈ ਵਲੋਂ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਅਜੋਕੇ ਚਿੰਤਾਜਨਕ ਰਾਜਸੀ ਹਾਲਾਤ ਬਾਰੇ ਵਿਚਾਰ ਰੱਖੇ | ਆਗੂਆਂ ਨੇ ਮੋਦੀ ਸਰਕਾਰ ਰਾਹੀਂ ਦੇਸ਼ ਦੀ ਕੇਂਦਰੀ ਸੱਤਾ 'ਤੇ ਕਾਬਜ਼ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ. ਜਾਂ ਸੰਘ) ਵਲੋਂ ਫਿਰਕੂ ਤੇ ਜਾਤੀਵਾਦੀ ਵੰਡ ਤਿੱਖੀ ਕਰਨ ਲਈ ਦੇਸ਼ ਭਰ 'ਚ ਮੁਸਲਮਾਨ ਤੇ ਈਸਾਈ ਘੱਟ ਗਿਣਤੀ ਵਸੋਂ ਅਤੇ ਦਲਿਤਾਂ ਦੇ ਕੀਤੇ ਜਾ ਰਹੇ ਘਿਨੌਣੇ ਕਤਲਾਂ, ਇਨ੍ਹਾਂ ਖ਼ਿਲਾਫ਼ ਕੀਤੇ ਜਾ ਰਹੇ ਵਿਉਂਤਬੱਧ ਨਫ਼ਰਤੀ ਕੂੜ ਪ੍ਰਚਾਰ ਅਤੇ ਸਮਾਜਿਕ ਜਬਰ ਤੇ ਵਿਤਕਰੇ ਦਾ ਗੰਭੀਰ ਨੋਟਿਸ ਲਿਆ ਹੈ | ਆਗੂਆਂ ਨੇ ਕਿਹਾ ਕਿ ਵੇਲਾ ਵਿਹਾ ਚੁੱਕੀ ਮਨੂੰਵਾਦੀ ਸ਼ਾਸ਼ਨ ਪੱਧਤੀ ਲਾਗੂ ਕਰਨ ਲਈ ਸੰਘ ਪਰਿਵਾਰ ਦੇ ਗੁਰਗੇ ਔਰਤਾਂ ਖ਼ਿਲਾਫ਼ ਦੇਸ਼ ਭਰ 'ਚ ਹੌਲਨਾਕ ਜ਼ੁਲਮ ਕਮਾ ਰਹੇ ਹਨ | ਆਗੂਆਂ ਨੇ ਕਿਹਾ ਕਿ ਸੰਘ-ਭਾਜਪਾ ਅਤੇ ਮੋਦੀ ਸਰਕਾਰ ਸਭਨਾਂ ਦੇ ਸਾਂਝੇ ਉਦਾਰ ਭਾਰਤ ਨੂੰ ਧਰਮ ਅਧਾਰਤ, ਕੱਟੜ-ਪਿਛਾਖੜੀ, ਗ਼ੈਰ ਲੋਕਰਾਜੀ ਰਾਸ਼ਟਰ 'ਚ ਤਬਦੀਲ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਆਪਣੇ ਇਸ ਮਕਸਦ ਲਈ ਇਨ੍ਹਾਂ ਖਰੂਦੀ ਟੋਲਿਆਂ ਵਲੋਂ ਦੇਸ਼ ਦੇ ਮੌਜੂਦਾ ਸੰਵਿਧਾਨ, ਭਾਰਤ ਦੇ ਲੋਕਰਾਜੀ, ਧਰਮ ਨਿਰਪੱਖ, ਫ਼ੈਡਰਲ ਢਾਂਚੇ ਅਤੇ ਸੰਵਿਧਾਨਕ ਤੇ ਜਮਹੂਰੀ ਸੰਸਥਾਵਾਂ ਦਾ ਗਿਣ-ਮਿੱਥ ਕੇ ਘਾਣ ਕੀਤਾ ਜਾ ਰਿਹਾ ਹੈ | ਆਗੂਆਂ ਨੇ ਉਕਤ ਅਮਾਨਵੀ, ਪਿੱਛਲਖੁਰੀ ਵਰਤਾਰੇ ਖ਼ਿਲਾਫ਼ ਵਿਆਪਕ ਲੋਕ ਲਾਮਬੰਦੀ 'ਤੇ ਅਧਾਰਤ ਤਿੱਖੇ-ਬੱਝਵੇਂ ਘੋਲ ਵਿੱਢਣ ਦੀ ਠੋਸ ਯੋਜਨਾਬੰਦੀ ਉਲੀਕੀ ਹੈ | ਆਗੂਆਂ ਨੇ ਫ਼ੈਸਲਾ ਕੀਤਾ ਕਿ ਆਰ.ਐੱਸ.ਐੱਸ. ਤੇ ਭਾਜਪਾ ਦੀਆਂ ਪੰਜਾਬ ਦੀ ਸੱਤਾ 'ਤੇ ਕਬਜਾ ਜਮਾਉਣ ਦੀਆਂ ਕੁਚਾਲਾਂ ਨੂੰ ਭਾਂਜ ਦੇਣ ਲਈ ਸਿਆਸੀ ਤੇ ਜਨਤਕ ਘੋਲ ਹੋਰ ਪ੍ਰਚੰਡ ਕੀਤੇ ਜਾਣਗੇ |

ਪਿਛਲੀ ਖ਼ਬਰ ਨਿਗਮ ਨੇ 6 ਸਾਲਾਂ ਤੋਂ ਪਾਵਰਕਾਮ ਨੂੰ ਨਹੀਂ ਕੀਤੀ ਟਿਊਬਵੈੱਲਾਂ ਦੇ ਬਿੱਲਾਂ ਦੀ ਅਦਾਇਗੀ ਅਗਲੀ ਖ਼ਬਰ ਲਾਡੋਵਾਲੀ ਰੋਡ ਮਾਰਕਿਟ ਦੇ ਦੁਕਾਨਦਾਰਾਂ ਨੇ ਹਲਕਾ ਇੰਚਾਰਜ ਕੋਹਲੀ ਨੂੰ ਦੱਸੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।