30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਧੀਣਾ ’ਚ ਵੱਡੀ ਗਿਣਤੀ ’ਚ ਲੋਕ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ ‘ਆਪ’ ਆਗੂ ਜਾਰਜ ਸਾਗਰ ਨੇ ਨਿਭਾਈ ਅਹਿਮ ਭੂਮਿਕਾ

ਅਜੀਤ ਡੈਸਕ 16-06-2026
ਜਲੰਧਰ ਛਾਉਣੀ, 14 ਜੂਨ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰ੍ਭਵਿਤ ਹੋ ਕੇ ਹਲਕਾ ਜਲੰਧਰ ਛਾਉਣੀ ਤੋਂ ਹਲਕਾ ਇੰਚਾਜ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਦੇ ਤਹਿਤ ਹੀ ਅੱਜ ਧੀਨਾ ਫੇਜ਼ 3 ਤੋਂ ਵੱਡੀ ਗਿਣਤੀ ’ਚ ਲੋਕਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਸਵਾਗਤ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਆਪ ਆਗੂ ਸਾਗਰ ਜਾਰਜ ਤੇ ਕੌਂਸਲਰ ਪਤੀ ਰਾਜੇਸ਼ ਭੱਟੀ ਵਲੋਂ ਕੀਤਾ ਗਿਆ। ਇਸ ਮੌਕੇ ਆਪ ਆਗੂ ਸਾਗਰ ਜਾਰਜ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕੈਂਟ ਵਿਧਾਨ ਸਭਾ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ 2027 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਨ ਦਾ ਰਸਤਾ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਆਪ ਵਿੱਚ ਸ਼ਾਮਿਲ ਹੋਣਗੇ । ਰਾਜਿਵੰਦਰ ਕੌਰ ਥਿਆੜਾ ਨੇ ਕਿਹਾ ਕਿ ਜਿਸ ਤਰ੍ਹਾਂ ਸੂਬੇ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਹੁੰਗਾਰਾ ਦਿੱਤਾ ਜਾ ਰਿਹਾ ਹੈ, ਉਸ ਨੂੰ ਦੇਖ ਕੇ ਸਾਫ਼ ਲੱਗ ਰਿਹਾ ਹੈ ਕਿ ਸੂਬੇ ’ਚ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਏਗੀ। ਉਨ੍ਹਾਂ ਕਿਹਾ ਕਿ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ’ਚ ਪੂਰਾ ਸਨਮਾਨ ਮਿਲੇਗਾ। ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਛਾਉਣੀ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਤਵਿੰਦਰ ਸੋਨੂੰ, ਸ਼ੌੌਕੀ ਮਾਹੀ, ਸੇਵਕ ਜੀਤ ਸਿੰਘ, ਸ਼੍ਰੀਮਤੀ ਸੰਤੋਸ਼, ਕਸ਼ਮੀਰ ਸਿੰਘ, ਗੁਰਮੁਖ ਸਿੰਘ, ਰਾਕੇਸ਼ ਗਿੱਲ, ਯਸ਼ਪਾਲ, ਅਮਨਪ੍ਰੀਤ ਕਲੇਰ ਪ੍ਰੇਮ ਸਾਗਰ, ਬਾਲੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦਾ ਸਪੋਰਟਸ ਕੰਪਲੈਕਸ ਖੇਡਾਂ ’ਚ ਉੱਤਮਤਾ ਦਾ ਕੇਂਦਰ ਬਣ ਕੇ ਉੱਭਰਿਆ ਵਿਦਿਆਰਥੀਆਂ ਨੂੰ ਪ੍ਰਦਾਨ ਕਰ ਰ... ਅਗਲੀ ਖ਼ਬਰ ਤਨਿਸ਼ ਅਰੋੜਾ ਦੀ ਹੱਤਿਆ ਦੇ ਮਾਮਲੇ ’ਚ ਮੁੱਖ ਮੁਲਜ਼ਮ ਝਾਰਖੰਡ ਤੋਂ ਗ੍ਰਿਫ਼ਤਾਰ 4 ਜੂਨ ਨੂੰ ਬੰਦ ਘਰ ’ਚੋਂ ਮਿਲੀ ਸੀ ਤਨਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।