30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜਾਬ ਸਰਕਾਰ ਲੋੜਵੰਦਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ-ਮਹਿੰਦਰ ਭਗਤ ‘ਮੇਰੀ ਰਸੋਈ ਯੋਜਨਾ’ ਤਹਿਤ ਕੈਬਨਿਟ ਮੰਤਰੀ ਨੇ ਵਾਰਡ-51 ’ਚ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 16-06-2026
ਜਲੰਧਰ, 15 ਜੂਨ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਯੋਜਨਾ ‘ਮੇਰੀ ਰਸੋਈ ਯੋਜਨਾ’ ਤਹਿਤ ਵੈਸਟ ਹਲਕੇ ਦੇ ਵਾਰਡ ਨੰਬਰ 51 ਵਿੱਚ ਲੋੜਵੰਦ ਪਰਿਵਾਰਾਂ ਨੂੰ ਡਿਪੂ ਹੋਲਡਰ ਪ੍ਰਵੀਣ ਬਾਲਾ ਦੇ ਰਾਸ਼ਨ ਡਿਪੂ ’ਤੇ 210 ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ ਯੋਜਨਾ’ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਜ਼ਰੂਰੀ ਖੁਰਾਕੀ ਸਮੱਗਰੀ ਪਹੁੰਚਾ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਭੋਜਨ ਅਤੇ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤਾਂ ਲਈ ਪਰੇਸ਼ਾਨ ਨਾ ਹੋਵੇ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸ਼ੇਰਗਿੱਲ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ੋਭਾ ਭਗਤ, ਸੀਨੀਅਰ ਉਪ ਪ੍ਰਧਾਨ ਪ੍ਰਵੀਣ ਗੋਰੀਆ, ਜ਼ਿਲ੍ਹਾ ਜੁਆਇੰਟ ਸਕੱਤਰ ਪ੍ਰਵੀਣ ਬਾਲਾ, ਬਲਾਕ ਪ੍ਰਧਾਨ ਰਾਣੀ ਪੁਰੀ ਅਤੇ ਏਰੀਆ ਇੰਸਪੈਕਟਰ ਲਖਵਿੰਦਰ ਤੇਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਸੁਭਾਸ਼ ਗੋਰੀਆ, ਰਾਸ਼ਟਰੀ ਹਿੰਦੂ ਹੈਲਪਲਾਈਨ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਠਾਕੁਰ, ਮਾਂ ਸਤੀ ਮੰਦਰ ਮਾਡਲ ਹਾਊਸ ਦੇ ਪ੍ਰਧਾਨ ਰਿੰਕੂ ਭਗਤ, ਐਂਟੀ ਕਰਾਈਮ ਸਮਾਜ ਸੁਰੱਖਿਆ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਭੂਸ਼ਣ ਭਗਤ, ਜ਼ਿਲ੍ਹਾ ਪ੍ਰਧਾਨ ਸ਼ੁਭਮ ਸਵਾਲੀਆ, ਫਹੀਮ ਅਹਿਮਦ, ਸਮਾਜ ਸੇਵਿਕਾ ਆਸ਼ਾ ਡੋਗਰਾ, ਰੀਤਾ ਰਾਣੀ, ਲਲਿਤਾ ਲਾਡੋ, ਗੁਰਵਿੰਦਰ ਕੌਰ, ਕਿਰਣ ਬਾਲਾ, ਸਲਮਾ, ਸ਼ਬਨਮ, ਸੁਨੀਤਾ ਭਗਤ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਸੰਬੰਧੀ ਗੁਰਮਤਿ ਸਮਾਗਮ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ - ਸੰਤ... ਅਗਲੀ ਖ਼ਬਰ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ’ਚ ਸ਼ਰਧਾਪੂਰਵਕ ਮਨਾਇਆ ਝੰਡੀ ਦਿਵਸ ਸਮਾਗਮ ਸ਼ੀਤਲ ਵਿੱਜ, ਮੇਅਰ, ਕੋਹਲੀ, ਰਿੰਕੂ, ਭੰਡਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।