30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 16-06-2026
ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ) – ਹਾੜ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ। ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੱਤੀ ਕਿ ਸਜਾਏ ਗਏ ਦੀਵਾਨਾਂ ਅੰਦਰ ਭਾਈ ਗੁਰਦੇਵ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ) ਅਤੇ ਭਾਈ ਬ੍ਰਹਮਜੋਤ ਸਿੰਘ (ਗੋਪਾਲ ਨਗਰ ਵਾਲਿਆਂ) ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਆਤਮਾ ਸਿੰਘ ਵਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਗਈ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸੰਗਤ ਨਾਲ ਹਾੜ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰ ਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ। ਸਵੇਰ ਦੇ ਦੀਵਾਨਾਂ ਮੌਕੇ ਚਾਹ ਦਾ ਲੰਗਰ ਅਤੇ ਰਾਤ ਦੇ ਦੀਵਾਨਾਂ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਕੈਬਨਿਟ ਮੰਤਰੀ, ਮੇਅਰ ਤੇ ਚੇਅਰਮੈਨ ਨੇ ਮਾਡਲ ਹਾਊਸ ’ਚ ਬਰਾਰ ਭਾਈਚਾਰੇ ਦੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ 50 ਲੱ... ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਦੀਆਂ ਤਿਆਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।