24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕ੍ਰਾਈਮ ਬ੍ਰਾਂਚ ਦੀ ਟੀਮ ਵਲੋਂ ਹੈਰੋਇਨ, ਡਰੱਗ ਮਨੀ ਤੇ ਦੋਪਹੀਆ ਵਾਹਨ ਸਣੇ ਦੋ ਗ੍ਰਿਫ਼ਤਾਰ

ਅਜੀਤ ਡੈਸਕ 17-06-2026

ਜਲੰਧਰ, 16 ਜੂਨ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਲੋਂ ਹੈਰੋਇਨ, ਡਰੱਗ ਮਨੀ ਤੇ ਦੋਪਹੀਆ ਵਾਹਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ 800 ਗ੍ਰਾਮ ਹੈਰੋਇਨ, 1.72 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋਪਹੀਆ ਵਾਹਨ ਜ਼ਬਤ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਉਰਫ ਗਿਆਨੀ ਵਾਸੀ ਫਗਵਾੜੀ ਮੁਹੱਲਾ ਗੜ੍ਹਾ ਤੇ ਪਾਰਸ ਉਰਫ ਹੈਪੀ ਵਾਸੀ ਗੜ੍ਹਾ ਵਜੋਂ ਹੋਈ ਹੈ। ਪੁਲਿਸ ਨੇ ਥਾਣਾ ਡਵੀਜ਼ਨ ਨੰਬਰ-7 ਵਿਚ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇੰਚਾਰਜ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੁਭਾਨਾ ਰੋਡ ਅਰਬਨ ਅਸਟੇਟ ਫੇਜ਼-1 ਨੇੜਿਓਂ ਦੋਪਹੀਆ ਵਾਹਨ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਮੁੱਢਲੀ ਜਾਂਚ ਦੌਰਾਨ ਉਨ੍ਹਾਂ ਨੇ ਆਪਣੇ ਨਾਂ ਸੰਦੀਪ ਉਰਫ ਗਿਆਨੀ ਤੇ ਪਾਰਸ ਉਰਫ ਹੈਪੀ ਦੱਸੇ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਦੇ ਕਬਜ਼ੇ ’ਚੋਂ 800 ਗ੍ਰਾਮ ਹੈਰੋਇਨ, 1.72 ਲੱਖ ਰੁਪਏ ਬਰਾਮਦ ਹੋਏ। ਪੁਲਿਸ ਨੇ ਸਾਰਾ ਸਾਮਾਨ ਜ਼ਬਤ ਕਰ ਲਿਆ। ਸੀ. ਪੀ. ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਥਾਣਾ ਡਵੀਜ਼ਨ ਨੰਬਰ-7 ਵਿਚ ਅਪਰਾਧਕ ਮਾਮਲਾ ਦਰਜ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਅਗਲੇ ਤੇ ਪਿਛਲੇ ਸੰਬੰਧਾਂ ਦਾ ਪਤਾ ਲਾਉਣ ਦੇ ਨਾਲ਼-ਨਾਲ਼ ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਨਸ਼ਾ ਤਸਕਰਾਂ ਵਿਰੁੱਧ ਜਾਰੀ ਮੁਹਿੰਮ ਜਾਰੀ ਰੱਖਣ ਅਤੇ ਸ਼ਹਿਰ ਨੂੰ ਸੁਰੱਖਿਅਤ ਤੇ ਨਸ਼ਾਮੁਕਤ ਬਣਾਉਣ ਦੀ ਵਚਨਵੱਧਤਾ ਦੁਹਰਾਈ।

ਪਿਛਲੀ ਖ਼ਬਰ ਰੈਣਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਭਗਵਾਨ ਵਾਲਮੀਕਿ ਚੌਕ ’ਚ ਦਿੱਤਾ ਧਰਨਾ, ਪੁਲਿਸ ਖ਼ਿਲਾਫ਼ ਕੀਤੀ ਨ... ਅਗਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਵਿਖੇ ‘ਕਲਾਕ ਟਾਵਰ’ ਦੇ ਨਵੀਨੀਕਰਨ ਦਾ ਚਰਨਜੀਤ ਸਿੰਘ ਚੰਨੀ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।