24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਏ. ਐੱਨ. ਟੀ. ਐੱਫ. ਵਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਅਜੀਤ ਡੈਸਕ 17-06-2026
ਜਲੰਧਰ, 16 ਜੂਨ (ਜਤਿੰਦਰ ਪੰਮੀ)-ਐਂਟੀ ਨਾਰਕੋਟਿਕਸ ਟਾਕਸ ਫੋਰਸ ਜਲੰਧਰ ਰੇਂਜ ਦੀ ਟੀਮ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦਾਣਾ ਮੰਡੀ ਮਾਓ ਸਾਹਿਬ ਗੁਰਦੁਆਰਾ ਥਾਣਾ ਬਿਲਗਾ ਨੇੜਿਓਂ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗੋਰੀ ਵਾਸੀ ਪਿੰਡ ਮੱਦੇਪੁਰ ਥਾਣਾ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਜੀ. ਆਈ. ਏ. ਐੱਨ. ਟੀ. ਐੱਫ. ਜਲੰਧਰ ਰੇਂਜ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 512 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਵਿੰਦਰ ਸਿੰਘ ਉਰਫ ਗੋਰੀ 10ਵੀਂ ਤੱਕ ਪੜ੍ਹਿਆ ਹੋਇਆ ਹੈ ਅਤੇ ਮੌਜੂਦਾ ਸਮੇਂ ਐਲੂਮੀਨੀਅਮ ਦੇ ਦਰਵਾਜ਼ੇ ਬਣਾਉਣ ਦਾ ਕੰਮ ਕਰਦਾ ਹੈ। ਉਸ ਦਾ ਪਿਤਾ ਵੀ ਮਜ਼ਦੂਰ ਹੈ, ਇਸ ਲਈ ਉਸ ਨੇ ਆਪਣੇ ਸ਼ੌਕ ਪੂਰੇ ਕਰਨ ਤੇ ਵਧੇਰੇ ਪੈਸੇ ਕਮਾਉਣ ਦੇ ਲਾਲਚ ਵਿੱਚ ਨਸ਼ੇ ਦਾ ਆਦੀ ਹੋ ਗਿਆ ਅਤੇ ਇਸ ਕੰਮ ’ਚ ਵਧੇਰੇ ਕਮਾਈ ਹੋਣ ਕਰਕੇ ਨਸ਼ਾ ਵੇਚਣ ਲੱਗ ਪਿਆ। ਏ. ਆਈ. ਜੀ. ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕੂੜਾ ਖ਼ਤਮ ਕਰਨ ਵਾਲੇ 607 ਕਰੋੜ ਦੇ ਪ੍ਰਾਜੈਕਟ ਦਾ ਨਿਗਮ ਯੂਨੀਅਨਾਂ ਵਲੋਂ ਵਿਰੋਧ ਸ਼ੁਰੂ ਅਗਲੀ ਖ਼ਬਰ ਨਵੇਂ ਆਮਦਨ ਕਰ ਕਾਨੂੰਨਾਂ ਨਾਲ ਕਰਦਾਤਾਵਾਂ ਨੂੰ ਹੋਵੇਗੀ ਆਸਾਨੀ- ਭਦੌਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।