25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੁਲਦੀਪ ਸਿੰਘ ਟਾਂਡੀ ਹਲਕਾ ਕਰਤਾਰਪੁਰ ਦੇ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 17-06-2026
ਕਰਤਾਰਪੁਰ, 16 ਜੂਨ (ਭਜਨ ਸਿੰਘ) ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਕਰਤਾਰਪੁਰ ਰਿਜ਼ਰਵ ‘ਚ ਅਕਾਲੀ ਦਲ ਦੀ ਮਜ਼ਬੂਤੀ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਕਰਨ ਵਾਸਤੇ ਭੋਲੱਥ ਹਲਕੇ ਦੇ ਅਕਾਲੀ ਆਗੂ ਕੁਲਦੀਪ ਸਿੰਘ ਟਾਂਡੀ ਨੂੰ ਕਰਤਾਰਪੁਰ ਹਲਕੇ ਦਾ ਆਬਜ਼ਰਵਰ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਦੀ ਇਸ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਹਿੰਦਰ ਸਿੰਘ ਕੇ ਪੀ ਦੀ ਅਗਵਾਈ ਹੇਠ ਅੱਜ ਪਾਰਟੀ ਆਗੂਆਂ ਵਲੋਂ ਕੁਲਦੀਪ ਸਿੰਘ ਟਾਂਡੀ ਦਾ ਕਰਤਾਰਪੁਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਹਲਕਾ ਆਬਜ਼ਰਵਰ ਕੁਲਦੀਪ ਸਿੰਘ ਟਾਂਡੀ ਨੇ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਉੱਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਹਰ ਪਿੰਡ ਮਹੁੱਲੇ ਵਿੱਚ ਮੀਟਿੰਗਾਂ ਕਰਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਵਿੱਚ ਨਵੀਂ ਰੂਹ ਫੂਕਣਗੇ । ਇਸ ਮੌਕੇ ਉਨ੍ਹਾਂ ਦਾ ਹਲਕਾ ਇੰਚਾਰਜ ਮਹਿੰਦਰ ਸਿੰਘ ਕੇ ਪੀ, ਸਰਕਲ ਪ੍ਰਧਾਨ ਸਰਦੂਲ ਸਿੰਘ ਬੂਟਾ , ਗੁਰਦੇਵ ਸਿੰਘ ਮਾਹਲ ਤੇ ਕੁਲਵਿੰਦਰ ਸਿੰਘ ਲੁੱਡੀ ਆਦਿ ਵਲੋਂ ਸਨਮਾਨ ਕੀਤਾ ਗਿਆ ।ਇਸ ਮੌਕੇ ਹਲਕਾ ਇੰਚਾਰਜ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ,ਸਰਦੂਲ ਸਿੰਘ ਬੂਟਾ ਸਰਕਲ ਪ੍ਰਧਾਨ ਕਰਤਾਰਪੁਰ, ਗੁਰਦੇਵ ਸਿੰਘ ਮਾਹਲ, ਨਵਨੀਤ ਸਿੰਘ ਛੀਨਾ ਦਿਆਲਪੁਰ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਲੁੱਡੀ, ਸੁੱਚਾ ਸਿੰਘ ਭੁੱਲਰ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਡਾ ਦਿਆਲਪੁਰ,ਅਮਰੀਕ ਸਿੰਘ ਗਿੱਲ ਹਮੀਰਾ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਰੁੱਖ ਨਾ ਵੱਢੇ ਜਾ ਸਕਣ ਕਾਰਨ ਸਿਵਲ ਸਰਜਨ ਦਫ਼ਤਰ ਦੀ ਨਵੀਂ ਇਮਾਰਤ ਦਾ ਕੰਮ ਫਿਰ ਲਟਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।