25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-06-2026
ਆਦਮਪੁਰ, 16 ਜੂਨ ( ਹਰਪ੍ਰੀਤ ਸਿੰਘ)- ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਵਿਖੇ ਡਰੋਲੀ ਕਲਾਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ। ਜਾਣਕਾਰੀ ਦਿੰਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਅਤੇ ਬਾਹਰੋਂ ਆਏ ਨਾਮਵਰ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਮੁੱਖ ਗ੍ਰੰਥੀ ਸਾਹਿਬ ਵੱਲੋਂ ਨਵੇਂ ਮਹੀਨੇ ਦਾ ਪਵਿੱਤਰ ਹੁਕਮਨਾਮਾ (ਬਾਰਹਮਾਹਾ) ਪੜ੍ਹ ਕੇ ਸੁਣਾਇਆ ਗਿਆ ਅਤੇ ਉਸ ਦੀ ਕਥਾ-ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰੂ ਲੜ ਲੱਗਣ ਅਤੇ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਗਈ। ਉਨ੍ਹਾਂ ਸ਼ਹੀਦ ਬਾਬਾ ਮਤੀ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ‘ਤੇ ਵੀ ਚਾਨਣਾ ਪਾਇਆ। ਇਸ ਧਾਰਮਿਕ ਸਮਾਗਮ ਵਿੱਚ ਪਿੰਡ ਡਰੋਲੀ ਕਲਾਂ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖਸੀਅਤਾਂ, ਰਾਜਨੀਤਿਕ, ਸਮਾਜਿਕ ਆਗੂਆਂ ਅਤੇ ਸਮੂਹ ਨਗਰ ਨਿਵਾਸੀਆਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਬੰਧਕ ਕਮੇਟੀ ਵਲੋਂ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਡਾ. ਕੁਲਵੰਤ ਰਾਮਾ ਤੇ ਭਾਰਤਵੀਰ ਰਾਮਾ ਨੇ ਬਾਬਾ ਹਾਥੀ ਰਾਮ ਮਹਾਰਾਜ ਦੇ ਸਥਾਨ ਨੂੰ 1.25 ਲੱਖ ਰੁਪਏ ਭੇਟ ਕੀਤੇ ਅਗਲੀ ਖ਼ਬਰ ਕੁਲਦੀਪ ਸਿੰਘ ਟਾਂਡੀ ਹਲਕਾ ਕਰਤਾਰਪੁਰ ਦੇ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।