21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਨਗਰ ਨਿਗਮ ਨੇ ਫੋਕਲ ਪੁਆਇੰਟ ਤੇ ਟਰਾਂਸਪੋਰਟ ਨਗਰ ਅੰਡਰ ਪਾਸ ਤੋਂ ਨਾਜਾਇਜ਼ ਕਬਜ਼ੇ ਹਟਾਏ

ਅਜੀਤ ਡੈਸਕ 18-06-2026
ਜਲੰਧਰ, ਸ਼ਹਿਰ ਵਿਚ ਟ੍ਰੈਫਿਕ ਸੁਚਾਰੂ ਬਣਾਉਣ ਅਤੇ ਸਰਕਾਰੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਨ ਲਈ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਨੇ ਵੱਡੀ ਕਾਰਵਾਈ ਕਰਦਿਆਂ ਫੋਕਲ ਪੁਆਇੰਟ ਅਤੇ ਟਰਾਂਸਪੋਰਟ ਨਗਰ ਚੌਕ ਅੰਡਰਪਾਸ ਖੇਤਰ ਵਿਚ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਟੀਮ ਵਲੋਂ ਚਲਾਈ ਗਈ ਮੁਹਿੰਮ ਦੌਰਾਨ ਕਈ ਅਸਥਾਈ ਸਟਾਲਾਂ ਤੇ ਹੋਰ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਹ ਕਬਜ਼ੇ ਸੜਕਾਂ ਅਤੇ ਅੰਡਰ ਪਾਸ ਦੇ ਆਲੇ-ਦੁਆਲੇ ਲੱਗੇ ਹੋਏ ਸਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ ਅਤੇ ਰੋਜ਼ਾਨਾ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਸੀ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦਾ ਗੈਰ-ਕਾਨੂੰਨੀ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ। ਟੀਮ ਨੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਨਿਰਧਾਰਿਤ ਥਾਵਾਂ ’ਤੇ ਹੀ ਆਪਣਾ ਕਾਰੋਬਾਰ ਕਰਨ ਦੀ ਅਪੀਲ ਕੀਤੀ। ਨਗਰ ਨਿਗਮ ਦੀ ਇਸ ਕਾਰਵਾਈ ਤੋਂ ਬਾਅਦ ਫੋਕਲ ਪੁਆਇੰਟ ਅਤੇ ਟਰਾਂਸਪੋਰਟ ਨਗਰ ਅੰਡਰ ਪਾਸ ਖੇਤਰ ਵਿਚ ਕਾਫ਼ੀ ਹੱਦ ਤੱਕ ਰਾਹਤ ਮਿਲੀ ਹੈ ਅਤੇ ਸੜਕਾਂ ਖੁੱਲ੍ਹੀਆਂ ਨਜ਼ਰ ਆ ਰਹੀਆਂ ਹਨ। ਸਥਾਨਕ ਲੋਕਾਂ ਨੇ ਵੀ ਨਿਗਮ ਦੀ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਹਿਰ ਦੇ ਹਿਤ ਵਿਚ ਚੁੱਕਿਆ ਗਿਆ ਕਦਮ ਦੱਸਿਆ। ਚੇਤੇ ਰਹੇ ਕਿ ਕਈ ਲੋਕ ਦੁਬਾਰਾ ਕਬਜ਼ੇ ਕਰਕੇ ਸਟਾਲ ਲਗਾ ਲੈਂਦੇ ਹਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ’ਚ 31 ਜੁਲਾਈ ਤੱਕ ਚਲਾਈ ਜਾਵੇਗੀ ਦਸਤ ਰੋਕੂ ਮੁਹਿੰਮ- ਸਿਵਲ ਸਰਜਨ ਅਗਲੀ ਖ਼ਬਰ ਜਲੰਧਰੋਂ ਲੰਘਦੇ ਹਾਈਵੇ ’ਤੇ ਸਰਵਿਸ ਰੋਡ ਦੀ ਹਾਲਤ ਠੀਕ ਹੋਣ ਦੇ ਆਸਾਰ ਨਹੀਂ, ਨਿਗਮ ਚੁਕਾਏਗਾ ਮਲਬਾ ਹਾਈਵੇ ਅਧਿਕਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।