21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਐੱਸ. ਆਈ. ਆਰ. ਸੰਬੰਧੀ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ ਜਾਵੇ- ਏ. ਡੀ. ਸੀ.

ਅਜੀਤ ਡੈਸਕ 18-06-2026
ਜਲੰਧਰ, 17 ਜੂਨ (ਜਤਿੰਦਰ ਪੰਮੀ)–ਜ਼ਿਲ੍ਹੇ ’ਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਸੰਬੰਧੀ ਵੋਟਰਾਂ ’ਚ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ ਜਾਵੇ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਅਨਾਊਂਸਮੈਂਟਸ, ਬੀ.ਐੱਲ.ਓਜ਼ ਮੀਟਿੰਗਾਂ, ਮਾਲਜ਼ ਤੇ ਪਬਲਿਕ ਪਾਰਕਾਂ ਵਿਖੇ ਜਾਗਰੂਕਤਾ ਮੀਟਿੰਗਾਂ, ਸੋਸ਼ਲ ਮੀਡੀਆ ਰਾਹੀਂ ਸੰਦੇਸ਼, ਮੋਬਾਇਲ ਵੈਨਜ਼, ਲਘੂ ਨਾਟਕਾਂ ਸਮੇਤ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਨੌਜਵਾਨ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਈ.ਐੱਲ.ਸੀ. ਕਲੱਬਾਂ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਵੀ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ। ਉਨ੍ਹਾਂ ਵੋਟਰਾਂ ਨੂੰ ਐੱਸ.ਆਈ.ਆਰ ਤਹਿਤ ਇਨੂਮੀਰੇਸ਼ਨ ਫਾਰਮ ਭਰਨ ਦੇ ਮਹੱਤਵ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਭਰਵਾਏ ਜਾਣਗੇ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਸਵੀਪ ਐਕਸ਼ਨ ਪਲਾਨ ਸਾਂਝਾ ਕੀਤਾ ਗਿਆ। ਇਸ ਤਹਿਤ 24 ਜੁਲਾਈ ਤੱਕ ਬੂਥ, ਹਲਕਾ ਅਤੇ ਜ਼ਿਲ੍ਹਾ ਪੱਧਰ ‘ਤੇ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੀਟਿੰਗ ਵਿੱਚ ਸਹਾਇਕ ਸਵੀਪ ਨੋਡਲ ਅਫ਼ਸਰ ਡਾ. ਅਸ਼ੋਕ ਸਹੋਤਾ ਤੋਂ ਇਲਾਵਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਠਾਕੁਰ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਸੁੱਚੀ ਪਿੰਡ ਵਿਖੇ ਜ਼ਿੰਦਾ ਪੀਰ ਮੀਆਂ ਸ਼ਾਹ ਮਦਾਰ ਦੀ ਯਾਦ ’ਚ ਸਾਲਾਨਾ ਮੇਲਾ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।