21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਠਾਕੁਰ ਨੇ ਚਾਰਜ ਸੰਭਾਲਿਆ

ਅਜੀਤ ਡੈਸਕ 18-06-2026
ਜਲੰਧਰ, 17 ਜੂਨ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਖੇਤੀਬਾੜੀ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਦੌਰਾਨ ਜਲੰਧਰ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਬਦਲੀ ਕਰ ਦਿੱਤੀ ਸੀ। ਉਨ੍ਹਾਂ ਨੂੰ ਕਪੂਰਥਲਾ ਵਿਖੇ ਤਾਇਨਾਤ ਕੀਤਾ ਗਿਆ ਜਦੋਂਕਿ ਉਨ੍ਹਾਂ ਦੀ ਥਾਂ ’ਤੇ ਗੁਰਦਾਸਪੁਰ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੂੰ ਲਾਇਆ ਗਿਆ। ਮੰਗਲਵਾਰ ਨੂੰ ਡਾ. ਰਣਧੀਰ ਸਿੰਘ ਠਾਕੁਰ ਨੇ ਆਪਣਾ ਚਾਰਜ ਸੰਭਾਲ ਲਿਆ। ਦੱਸਣਯੋਗ ਹੈ ਕਿ ਡਾ. ਠਾਕੁਰ ਕਰੀਬ ਇਕ ਸਾਲ ਪਹਿਲਾਂ ਵੀ ਜਲੰਧਰ ਜ਼ਿਲ੍ਹੇ ’ਚ ਸੇਵਾਵਾਂ ਦੇ ਚੁੱਕੇ ਹਨ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਦੀ ਖੇਤੀ ਤੇ ਕਿਸਾਨਾਂ ਦੀਆਂ ਜ਼ਰੂਰਤਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੈ। ਦਫਤਰ ਦੇ ਸਮੂਹ ਸਟਾਫ ਨੇ ਡਾ. ਰਣਧੀਰ ਸਿੰਘ ਠਾਕੁਰ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਠਾਕੁਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਲਈ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਯੋਜਨਾਵਾਂ ਲੋੜਵੰਦਾਂ ਤਕ ਪਹੁੰਚਾਉਣ ਲਈ ਸਾਥੀਆਂ ਨਾਲ ਮਿਲ ਕੇ ਕੰਮ ਕਰਨਗੇ। ਕਿਸਾਨਾਂ ਨੂੰ ਪਰਾਲੀ ਦੀ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਨ ਲਈ ਵਿਭਾਗ ਵਲੋਂ ਚਲਾਈ ਜਾਣ ਵਾਲੀ ਮੁਹਿੰਮ ਜ਼ਿਲ੍ਹੇ ’ਚ ਚਲਾਉਣਗੇ। ਇਸ ਮੌਕੇ ਖੇਤੀਬਾੜੀ ਅਫਸਰ (ਹੈੱਡਕੁਆਰਟਰ) ਡਾ. ਸੁਰਜੀਤ ਸਿੰਘ, ਏ. ਡੀ. ਓ. ਡਾ. ਜਸਬੀਰ ਸਿੰਘ, ਅਮਰੀਕ ਸਿੰਘ, ਵਿਪੁਲ ਛਾਬੜਾ, ਅਨੀਸ਼ ਕੁਮਾਰ, ਕੰਚਨ ਸ਼ਰਮਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਐੱਸ. ਆਈ. ਆਰ. ਸੰਬੰਧੀ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ ਜਾਵੇ- ਏ. ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।