21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 18-06-2026
ਜਲੰਧਰ, 17 ਜੂਨ (ਐਮ. ਐੱਸ ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਰਾਤ ਦੇ ਦੀਵਾਨ ਵਿਚ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ ਅਤੇ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ 2025-26 ਸੈਸ਼ਨ ਦੌਰਾਨ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿਚੋਂ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 18 ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਰਟੀਫਿਕੇਟ ਅਤੇ ਸਿਰੋਪਾਓ ਬਖਸ਼ਿਸ਼ ਕਰਕੇ ਪ੍ਰਧਾਨ ਹਰਿਮੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਸਨਮਾਨਿਤ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਸਚਦੇਵਾ, ਕੈਪਟਨ ਪੀ. ਐਸ. ਭੱਲਾ, ਮਹਿੰਦਰ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਤੀਰਥ ਸਿੰਘ ਕਪੂਰ, ਜਸਵੀਰ ਸਿੰਘ ਵਾਲੀਆ, ਕਰਨਲ ਤੇਜਾ ਸਿੰਘ, ਤੀਰਥ ਸਿੰਘ, ਕਾ. ਬਲਬੀਰ ਸਿੰਘ, ਭਾਗ ਸਿੰਘ, ਮੈਨੇਜਰ ਨਰਿੰਦਰਪਾਲ ਸਿੰਘ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਨਗਰ ਕੀਰਤਨ ਤੇ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਅਰ ਵਿਨੀਤ ਧੀਰ ਹੋਏ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵ... ਅਗਲੀ ਖ਼ਬਰ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਠਾਕੁਰ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।