22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪਿੰਡ ਸੰਢਾਵਾਲ ਮੰਡ ’ਚ ਹਥਿਆਰਬੰਦਾਂ ਨੇ ਘਰ ਅੰਦਰ ਵੜ ਕੇ ਚਲਾਈਆਂ ਗੋਲੀਆ

ਅਜੀਤ ਡੈਸਕ 18-06-2026
ਸ਼ਾਹਕੋਟ, 17 ਜੂਨ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਸੰਢਾਵਾਲ ਮੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਇਕ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਇਕ ਔਰਤ ਦੀ ਲੱਤ ‘ਚ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਬਚਨ ਕੌਰ ਪਤਨੀ ਜਸਵੰਤ ਸਿੰਘ ਵਾਸੀ ਪਿੰਡ ਸੰਢਾਵਾਲ ਮੰਡ (ਸ਼ਾਹਕੋਟ) ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨਜ਼ਦੀਕ ਰਹਿੰਦੇ ਕੁੱਝ ਨੌਜਵਾਨ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਅਤੇ ਸ਼ਰੇਆਮ ਉਨ੍ਹਾਂ ਦੇ ਘਰ ਦੇ ਬਾਹਰ ਨਸ਼ਾ ਵੇਚਦੇ ਹਨ। ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਕਈ ਵਾਰ ਅਜਿਹਾ ਕਰਨ ਤੋਂ ਰੋਕਿਆ ਗਿਆ, ਜਿਸ ਕਾਰਨ ਉਨ੍ਹਾਂ ਨੇ ਪਰਿਵਾਰ ਪ੍ਰਤੀ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੌਜਵਾਨਾਂ ਵੱਲੋਂ ਸਾਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਹਨ। ਉਸ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 3:30 ਵਜੇ ਜਦੋਂ ਸਾਰੇ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਸਨ ਤਾਂ ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ, ਜਿੰਨ੍ਹਾਂ ‘ਚੋਂ ਦੋ ਨੌਜਵਾਨ ਘਰ ਅੰਦਰ ਦਾਖ਼ਲ ਹੋ ਗਏ, ਜਦਕਿ ਇੱਕ ਨੌਜਵਾਨ ਬਾਹਰ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਰਿਹਾ। ਤਿੰਨਾਂ ਦੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ ਅਤੇ ਉਨ੍ਹਾਂ ਕੋਲ ਪਿਸਤੌਲ ਸਨ। ਇਸ ਦੌਰਾਨ ਉਨ੍ਹਾਂ ਨੂੰ ਮਿਲਣ ਆਈ ਉਨ੍ਹਾਂ ਦੀ ਲੜਕੀ ਗੁਰਜੀਤ ਕੌਰ (30) ਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਰਾਮਪੁਰ (ਸ਼ਾਹਕੋਟ) ਰਸੋਈ ਵਿੱਚ ਕੰਮ ਕਰ ਰਹੀ ਸੀ, ਜੋ ਭੱਜ ਕੇ ਬਾਹਰ ਆਈ ਤਾਂ ਘਰ ਅੰਦਰ ਦਾਖ਼ਲ ਹੋਏ ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਉਸ ਦੀ ਸੱਜੀ ਲੱਤ ਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਬਾਕੀ ਪਰਿਵਾਰਕ ਮੈਂਬਰ ਕਮਰੇ ਵਿੱਚ ਹੋਣ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ। ਬਚਨ ਕੌਰ ਨੇ ਦੱਸਿਆ ਕਿ ਪਿੱਛਲੇ ਕਾਫ਼ੀ ਸਮੇਂ ਤੋਂ ਪਿੰਡ ਦੇ ਕੁੱਝ ਨੌਜਵਾਨ ਉਨ੍ਹਾਂ ਦੇ ਦੋਹਤੇ ਮਨਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਹਮਲਾ ਉਨ੍ਹਾਂ ਨੌਜਵਾਨਾਂ ਵੱਲੋਂ ਕਰਵਾਇਆ ਗਿਆ ਹੈ, ਜੋ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ। ਜ਼ਖ਼ਮੀ ਗੁਰਜੀਤ ਕੌਰ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਵਾਰਦਾਤ ਸਬੰਧੀ ਸ਼ਾਹਕੋਟ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ, ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਦਿਲਬਾਗ ਸਿੰਘ ਅਤੇ ਏ.ਐਸ.ਆਈ. ਪਰਜਿੰਦਰ ਕੌਰ ਪੁਲਿਸ ਪਾਰਟੀ ਸਮੇਤ ਪਹੁੰਚੇ, ਜਿੰਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਵਾਰਦਾਤ ਵਾਲੀ ਜਗ੍ਹਾ ਤੋਂ ਪੁਲਿਸ ਨੂੰ ਗੋਲੀ ਦਾ ਖੋਲ ਵੀ ਬਰਾਮਦ ਹੋਇਆ। ਇਸ ਸੰਬੰਧੀ ਉਚੇਚੇ ਤੌਰ ‘ਤੇ ਜਾਂਚ ਕਰਨ ਲਈ ਸੀ.ਆਈ.ਏ. ਸਟਾਫ਼ ਜਲੰਧਰ ਦੇ ਸਬ-ਇੰਸਪੈਕਟਰ ਕਸ਼ਮੀਰ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਘਰ ਦੇ ਅੰਦਰ ਅਤੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਸੀ. ਆਈ. ਏ. ਸਟਾਫ਼ ਦੇ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਏ. ਸਟਾਫ਼ ਵੱਲੋਂ ਵੀ ਜਾਂਚ-ਪੜਤਾਲ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੇਰ ਰਾਤ ਤੱਕ ਪੁਲਿਸ ਦੋਸ਼ੀਆਂ ਦੀ ਭਾਲ ਵਿੱਚ ਲੱਗੀ ਹੋਈ ਸੀ।
ਪਿਛਲੀ ਖ਼ਬਰ ਹਰੀਪੁਰ ਵਿਖੇ ਹਜ਼ਰਤ ਬਾਬਾ ਸ਼ਾਹ ਕਮਾਲ ਦਾ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਏਸ਼ੀਆ ਕੱਪ ਜੇਤੂ ਗੋਲਡ ਮੈਡਲਿਸਟ ਖਿਡਾਰੀ ਅਰਸ਼ਦੀਪ ਸਿੰਘ ਦਾ ਪਿੰਡ ਤੇਹਿੰਗ ’ਚ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।