02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕੋਹਲੀ ਵਲੋਂ ਵੈਟਰਨਰੀ ਪੋਲੀਕਲੀਨਿਕ ਦੀ ਇਮਾਰਤ ਦੇ ਨਵੀਨੀਕਰਨ ਕੰਮ ਦਾ ਉਦਘਾਟਨ ਪਸ਼ੂ ਪਾਲਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੀ ਜਾਵੇਗੀ ਬਲਿਊ ਕਰਾਸ ਸ਼ਾਪ

ਅਜੀਤ ਡੈਸਕ 19-06-2026
ਜਲੰਧਰ, 18 ਜੂਨ (ਜਤਿੰਦਰ ਪੰਮੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਪਸ਼ੂ ਪਾਲਣ ਵਿਭਾਗ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਆਧੁਨਿਕ ਸਹੂਲਤਾਂ ਮਿਲ ਸਕਣ। ਇਹ ਪ੍ਰਗਟਾਵਾ ਆਮ ਆਦਮੀ ਪਾਰਟੇ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਲਾਡੋਵਾਲੀ ਰੋਡ ਸਥਿਤ ਵੈਟਰਨਰੀ ਪੋਲੀਕਲੀਨਿਕ ਦੀ ਇਮਾਰਤ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਸ ਇਮਾਰਤ ਦੇ ਨਵੀਨੀਕਰਨ ਲਈ 40.21 ਲੱਖ ਰੁਪਏ ਦੀ ਰਾਸ਼ੀ ਮੰਨਜ਼ੂਰ ਕੀਤੀ ਗਈ ਹੈ। ਨਿਤਿਨ ਕੋਹਲੀ ਨੇ ਦੱਸਿਆ ਕਿ ਵੈਟਰਨਰੀ ਪੋਲੀਕਲੀਨਿਕ ਵਿੱਚ ਇੱਕ ‘ਬਲਿਊ ਕਰਾਸ ਸ਼ਾਪ’ ਵੀ ਉਸਾਰੀ ਜਾਵੇਗੀ, ਜਿਸ ਲਈ ਸਰਕਾਰ ਵੱਲੋਂ 2.57 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਸ਼ਾਪ ਖੁੱਲ੍ਹਣ ਨਾਲ ਪਸ਼ੂ ਪਾਲਕਾਂ ਅਤੇ ਪਸ਼ੂ ਪ੍ਰੇਮੀਆਂ ਨੂੰ ਬਜ਼ਾਰ ਨਾਲੋਂ ਸਸਤੇ ਭਾਅ ‘ਤੇ ਉੱਚ ਪੱਧਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਮ ਮੂਰਤੀ ਮੱਟੂ, ਡਾ. ਭੁਪਿੰਦਰ ਸਿੰਘ ਡਿਪਟੀ ਡਾਇਰੈਕਟਰ ਐੱਨ. ਆਰ. ਡੀ. ਡੀ. ਐੱਲ., ਡਾ. ਖੁਸ਼ੀ ਕੁਮਾਰ ਸਹਾਇਕ ਡਾਇਰੈਕਟਰ, ਡਾ. ਮਨਜੀਤ ਸਿੰਘ ਸਹਾਇਕ ਡਾਇਰੈਕਟਰ, ਸੀਨੀਅਰ ਵੈਟਰਨਰੀ ਅਫਸਰ ਡਾ. ਕੁਲਵਿੰਦਰ ਸਿੰਘ, ਡਾ. ਜਸਵੀਰ ਸਿੰਘ, ਡਾ. ਜਗਜੀਤ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ. ਆਰ. ਆਈ. ਨੇ ਭਤੀਜੇ ’ਤੇ ਲਾਏ 24 ਮਰਲੇ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਭਤੀਜਾ ਕਰ ਰਿਹੈ ਜਗ੍ਹਾ ’ਤੇ ਨਾ... ਅਗਲੀ ਖ਼ਬਰ 2027 ’ਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਰਾਣਾ ਰੰਧਾਵਾ ਰਾਣਾ ਰੰਧਾਵਾ ਨੇ ਕਾਂਗਰਸੀ ਆਗੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।