02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਐੱਨ. ਆਰ. ਆਈ. ਨੇ ਭਤੀਜੇ ’ਤੇ ਲਾਏ 24 ਮਰਲੇ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਭਤੀਜਾ ਕਰ ਰਿਹੈ ਜਗ੍ਹਾ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼, ਪੁਲਿਸ ਨਹੀਂ ਕਰ ਰਹੀ ਕਰਵਾਈ-ਕਮਲਜੀਤ ਸਿੰਘ

ਅਜੀਤ ਡੈਸਕ 19-06-2026
ਜਲੰਧਰ, 18 ਜੂਨ (ਜਤਿੰਦਰ ਪੰਮੀ)-ਯੂ. ਕੇ. ਤੋਂ ਐੱਨ, ਆਰ. ਆਈ. ਨੇ ਆਪਣੇ ਹੀ ਭਤੀਜੇ ਉਪਰ ਉਸ ਦੀ 24 ਮਰਲੇ ਦਾ ਜਾਇਦਾਦ ਉਪਰ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਵਲੋਂ ਇਸ ਸੰਬੰਧੀ ਕਾਰਵਾਈ ਨਾ ਕੀਤੇ ਜਾਣ ’ਤੇ ਦਾ ਦੋਸ਼ ਵੀ ਲਾਇਆ ਹੈ। ਇਸ ਸੰਬੰਧੀ ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਨਗਰ ਪੁਲਿਸ ਲਾਈਨ ਰੋਡ ਸਥਿਤ 24 ਮਰਲੇ ਦੀ ਜਾਇਦਾਦ ਦੇ ਮਾਲਕ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਲਕੀ ਵਾਲੀ ਜਾਇਦਾਦ ‘ਤੇ ਭਤੀਜੇ ਬਲਜਿੰਦਰ ਸਿੰਘ ਵਲੋਂ ਪੁਲਿਸ ਦੀ ਮਦਦ ਨਾਲ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਕਤ ਜਾਇਦਾਦ ਨੂੰ ਲੈ ਕੇ ਭਤੀਜੇ ਬਲਜਿੰਦਰ ਸਿੰਘ ਨੇ ਅਦਾਲਤ ’ਚ ਕੇਸ ਮੁਕੱਦਮਾ ਦਾਇਰ ਕੀਤਾ ਸੀ ਪਰ ਸੰਬੰਧਤ ਅਦਾਲਤਾਂ, ਸੈਸ਼ਨ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਦੇ ਹੱਕ ਵਿੱਚ ਸਪੱਸ਼ਟ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੂੰ ਜਾਇਦਾਦ ਦਾ ਕਾਨੂੰਨੀ ਮਾਲਕ ਮੰਨਿਆ ਗਿਆ ਹੈ ਅਤੇ ਨਿਰਮਾਣ, ਤੋੜ-ਫੋੜ ਜਾਂ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਾਇਦਾਦ ਪਲਾਟ ਨੰਬਰ 132 ਤੇ 182 ਰਣਜੀਤ ਨਗਰ ਵਿਚ ਸਥਿਤ ਹੈ। 16 ਜੂਨ ਨੂੰ ਸਵੇਰੇ ਜਦੋਂ ਉਨ੍ਹਾਂ ਦੇ ਕਰਮਚਾਰੀ ਬੇਸਮੈਂਟ ਲਈ ਇੱਟਾਂ ਲੈ ਕੇ ਪਹੁੰਚੇ ਤਾਂ ਬਲਜਿੰਦਰ ਸਿੰਘ ਉੱਥੇ ਆ ਗਿਆ ਅਤੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਬੁਲਾ ਲਿਆ, ਜਿਸ ਨੇ ਦੋਵਾਂ ਧਿਰਾਂ ਨੂੰ ਦਸਤਾਵੇਜ਼ਾਂ ਸਮੇਤ ਥਾਣੇ ਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਾਰੇ ਲੋੜੀਂਦੇ ਦਸਤਾਵੇਜ਼, ਰਜਿਸਟਰੀ ਅਤੇ ਅਦਾਲਤੀ ਹੁਕਮ ਜਾਂਚ ਅਫਸਰ ਸੁੱਚਾ ਸਿੰਘ ਨੂੰ ਸੌਂਪ ਦਿੱਤੇ ਗਏ ਸਨ। ਇਸ ਦੇ ਬਾਵਜੂਦ ਜਦੋਂ ਉਹ ਪੁਲਿਸ ਥਾਣੇ ਵਿੱਚ ਮੌਜੂਦ ਸਨ ਤਾਂ ਬਲਜਿੰਦਰ ਸਿੰਘ ਕਥਿਤ ਤੌਰ ‘ਤੇ ਨੇੜੇ ਸਥਿਤ ਹੋਟਲ ਇੰਟਰਨੈਸ਼ਨਲ ਵਾਲੇ ਪਾਸੇ ਤੋਂ ਉਨ੍ਹਾਂ ਦੀ ਜਾਇਦਾਦ ਵਿੱਚ ਦਾਖਲ ਹੋ ਗਿਆ ਅਤੇ ਅੰਦਰੋਂ ਤਾਲਾ ਲਗਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪੂਰੀ ਘਟਨਾ ਦੀ ਵੀਡੀਓ ਰਿਕਾਰਡਿੰਗ ਵੀ ਪੁਲਿਸ ਅਧਿਕਾਰੀਆਂ ਨੂੰ ਵਿਖਾਈ ਗਈ ਹੈ। ਕਮਲਜੀਤ ਸਿੰਘ ਅਨੁਸਾਰ 17 ਜੂਨ ਦੀ ਰਾਤ ਬਲਜਿੰਦਰ ਸਿੰਘ ਕੁਝ ਹੋਰ ਵਿਅਕਤੀਆਂ ਨਾਲ ਮੁੜ ਉਨ੍ਹਾਂ ਦੀ ਜਾਇਦਾਦ ਵਿੱਚ ਦਾਖਲ ਹੋ ਗਿਆ ਅਤੇ ਉਨ੍ਹਾਂ ਦੇ ਸੁਤੰਤਰ ਰਸਤੇ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੀਸੀਆਰ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਬਾਅਦ ਵਿੱਚ ਨਵੀਂ ਬਾਰਾਂਦਰੀ ਥਾਣੇ ਤੋਂ ਏਐਸਆਈ ਸੁਖਦੀਪ ਸਿੰਘ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਬਲਜਿੰਦਰ ਸਿੰਘ ਨੂੰ ਲਗਾਏ ਗਏ ਤਾਲੇ ਅਤੇ ਬੈਰੀਕੇਡ ਹਟਾਉਣ ਲਈ ਕਿਹਾ ਪਰ ਉਸ ਨੇ ਪੁਲਿਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਲਜਿੰਦਰ ਸਿੰਘ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸੰਬੰਧੀ ਜਦੋਂ ਥਾਣਾ ਬਾਰਾਂਦਰੀ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿਤਾ ਦਾ ਪਤਾ ਲੈਣ ਹਸਪਤਾਲ ਜਾ ਰਹੇ ਪੁੱਤਰ ਦੀ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਪਤੀ-ਪਤਨੀ ਫਾਇਰ ਬ੍ਰਿਗੇਡ ਨੇ ਮੌਕੇ... ਅਗਲੀ ਖ਼ਬਰ ਕੋਹਲੀ ਵਲੋਂ ਵੈਟਰਨਰੀ ਪੋਲੀਕਲੀਨਿਕ ਦੀ ਇਮਾਰਤ ਦੇ ਨਵੀਨੀਕਰਨ ਕੰਮ ਦਾ ਉਦਘਾਟਨ ਪਸ਼ੂ ਪਾਲਕਾਂ ਨੂੰ ਸਸਤੀਆਂ ਦਵਾਈਆਂ ਮੁਹੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।