04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜ਼ਿਲ੍ਹੇ ਅੰਦਰ ਨਸ਼ੇ ਦੇ ਖ਼ਾਤਮੇ ਲਈ ਡਰੱਗ ਹਾਟਸਪਾਟਸ ’ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇ-ਡੀ.ਸੀ.

ਅਜੀਤ ਡੈਸਕ 20-06-2026
ਜਲੰਧਰ, 19 ਜੂਨ (ਜਤਿੰਦਰ ਪੰਮੀ)-ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਮੁਹਿੰਮ ਤਹਿਤ ਡਰੱਗ ਹਾਟਸਪਾਟਸ ’ਤੇ ਵਧੇਰੇ ਧਿਆਨ ਕੇਂਦਰਿਤ ਕਰਦਿਆਂ ਉਥੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਨ ਲਈ ਨਵੀਂਆਂ ਪਹਿਲਕਦਮੀਆਂ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕੀਤੀਆਂ ਜਾਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਰਕੋ ਕੋਆਰਡੀਨੇਸ਼ਨ (ਐਨਕੋਰਡ) ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਡੀ. ਸੀ. ਵਾਲੀਆ ਨੇ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਅ ਕੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।
ਪਿਛਲੀ ਖ਼ਬਰ ਲਾਂਬੜਾ ਤੋਂ ਜਲੰਧਰ ਰੋਡ ’ਤੇ ਬਿਨਾਂ ਨੰਬਰੀ ਵਾਹਨਾਂ ਦੀ ਭਰਮਾਰ, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ ਅਗਲੀ ਖ਼ਬਰ ਨਿਤਿਨ ਨਬੀਨ ਦਾ ਰੋਡ ਸ਼ੋਅ ਅੱਜ-ਭਾਜਪਾ ਆਗੂਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।