15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

25 ਤੋਂ 28 ਜੂਨ ਤੱਕ ਬੰਦ ਰਹਿਣਗੀਆਂ ਸਕੂਟਰ ਮਾਰਕੀਟ ਦੀਆਂ ਦੁਕਾਨਾਂ

ਅਜੀਤ ਡੈਸਕ 23-06-2026
ਜਲੰਧਰ, 22 ਜੂਨ (ਜਤਿੰਦਰ ਪੰਮੀ)-ਨਾਜ ਸਿਨੇਮਾ ਨੇੜਲੀ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਜੂਨ ਤੱਕ ਚਾਰ ਦਿਨ ਬੰਦ ਰਹਿਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਟੂ ਵੀਲਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ 25 ਜੂਨ ਤੋਂ ਲੈ ਕੇ 28 ਜੂਨ ਤਕ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 29 ਜੂਨ ਤੋਂ ਦੁਕਾਨਾਂ ਆਮ ਵਾਂਗ ਖੁੱਲ੍ਹਣਗੀਆਂ। ਇਸ ਮੌਕੇ ਹਰਪ੍ਰੀਤ ਸਿੰਘ ਨੀਟੂ, ਮਨਦੀਪ ਸਿੰਘ ਬੱਲ, ਮਨਪ੍ਰੀਤ ਸਿੰਘ ਬਿੰਦਰਾ, ਅਰਵਿੰਦ ਕੁਮਾਰ, ਸੁਰੇਸ਼ ਕੁਮਾਰ ਕਾਲਰਾ ਅਤੇ ਰਾਘਵ ਹਾਜ਼ਰ ਸਨ।
ਪਿਛਲੀ ਖ਼ਬਰ ਏ.ਐੱਨ.ਟੀ.ਐੱਫ. ਵਲੋਂ 518 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਬੱਸ ਸਟੈਂਡ-ਗੜ੍ਹਾ ਰੋਡ ਫਾਟਕ ’ਤੇ ਓਵਰਬਿ੍ਜ ਬਣਨ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।