22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਪੂਰੀ ਦ੍ਰਿੜਤਾ ਨਾਲ ਲੜੀ ਜਾ ਰਹੀ ਜੰਗ-ਮਹਿੰਦਰ ਭਗਤ

ਅਜੀਤ ਡੈਸਕ 24-06-2026

ਜਲੰਧਰ, 23 ਜੂਨ (ਜਤਿੰਦਰ ਪੰਮੀ)-ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਜੰਗ ਪੂਰੀ ਦ੍ਰਿੜ੍ਹਤਾ ਨਾਲ ਲੜੀ ਜਾ ਰਹੀ ਹੈ। ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਦਾਖਲ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੱਖੀ ਗਈ ਸਮੀਖਿਆ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਸਾਡੇ ਸੂਬੇ ਦਾ ਇਤਿਹਾਸ ਰਿਹਾ ਹੈ ਕਿ ਪੰਜਾਬ ਨੇ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਨਸ਼ਿਆਂ ਰੂਪੀ ਅਲਾਮਤ ਨੂੰ ਵੀ ਜੜ੍ਹੋਂ ਖਤਮ ਕਰਕੇ ਵਿਕਾਸ ਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਇਸ ਮੌਕੇ ਐੱਸ.ਐੱਸ.ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ‘ਆਪ’ ਆਗੂ ਨਿਤਿਨ ਕੋਹਲੀ ਤੇ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਮੌਜੂਦ ਸਨ। ਇਸ ਤੋਂ ਪਹਿਲਾਂ ਵਾਰਡ ਡਿਫੈਂਸ ਕਮੇਟੀਆਂ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਕੋਆਰਡੀਨੇਟਰਾਂ, ਬਲਾਕ ਕੋਆਰਡੀਨੇਟਰਾਂ ਅਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਜਿਥੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਉਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕੀਤੇ ਹਨ। ਮੀਟਿੰਗ ਦੌਰਾਨ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੇ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ। ਆਪ ਆਗੂ ਨਿਤਿਨ ਕੋਹਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਐੱਸ.ਐੱਸ.ਪੀ. ਜਲੰਧਰ ਦਿਹਾਤੀ ਵੱਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਚੱਲ ਰਹੀ ਕਾਰਵਾਈ ਦੇ ਵੇਰਵੇ ਸਾਂਝੇ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਸਵਾਗਤ ਕੀਤਾ। ਇਸ ਮੌਕੇ ਐੱਸ.ਡੀ.ਐੱਮਜ਼. ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਬੈਂਸ, ਆਦਿੱਤਿਆ ਗੁਪਤਾ, ਦੀਪਕ ਭਾਟੀਆ ਅਤੇ ਸਿਮਰਜੀਤ ਸਿੰਘ, ਈ.ਓ. ਜੇ.ਡੀ.ਏ. ਨਵਦੀਪ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੋਂ ਇਲਾਵਾ ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਸ਼ਹਿਰੀ) ਸ਼ੈਂਕੀ ਭਗਤ, ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਦਿਹਾਤੀ) ਅਜੇ ਭੀਲ ਅਤੇ ਬਲਾਕ ਕੋਆਰਡੀਨੇਟਰ ਮੌਜੂਦ ਸਨ।

ਪਿਛਲੀ ਖ਼ਬਰ ਯੂਥ ਕਾਂਗਰਸ ਦਿਹਾਤੀ ਦੇ ਨਵੇਂ ਚੁਣੇ ਪ੍ਰਧਾਨ ਵਲੋਂ ਕਾਂਗਰਸ ਭਵਨ ਵਿੱਚ ਕਮਰੇ ਦਾ ਤਾਲਾ ਤੋੜ ਕੇ ਨੇਮ ਪਲੇਟ ਲਾਉਣ ਕਾਰਨ ਦੋ... ਅਗਲੀ ਖ਼ਬਰ ਅਸਲ੍ਹਾ ਬਰਾਮਦਗੀ ਮੌਕੇ ਭੱਜਣ ਦੀ ਕੋਸ਼ਿਸ਼ ’ਚ ਪੁਲਿਸ ਦੀ ਗੋਲੀ ਨਾਲ ਮੁੱਖ ਸ਼ੂਟਰ ‘ਬਿੱਲਾ’ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।