24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਿਲ੍ਹਾ ਅਕਾਲੀ ਦਲ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 24-06-2026
ਜਲੰਧਰ, 23 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ ਵਿਧਾਨ ਸਭਾ ਹਲਕਾ ਸੈਂਟਰਲ ਅਤੇ ਵਿਧਾਨ ਸਭਾ ਹਲਕਾ ਪੱਛਮੀ ਦੇ ਇਸਤ੍ਰੀ ਅਕਾਲੀ ਦਲ,ਬੀਸੀ ਵਿੰਗ,ਐਸਸੀ ਵਿੰਗ, ਵਪਾਰ ਵਿੰਗ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ ਕਰਨ ਉਪਰੰਤ ਅਜ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਦਿਨ ਰਾਤ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਚਡ਼੍ਹਦੀ ਕਲਾ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।ਵਿਧਾਨ ਸਭਾ ਹਲਕਾ ਸੈਂਟਰਲ ਤੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਰੀਤੂ ਕੌਰ,ਵਪਾਰ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੋਨੀ, ਐਸ ਸੀ ਵਿੰਗ ਦੇ ਪ੍ਰਧਾਨ ਰਿੱਕੀ ਲੂਥਰ,ਬੀਸੀ ਵਿੰਗ ਦੇ ਪ੍ਰਧਾਨ ਰਾਹੁਲ ਵਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਹਰੀਸ਼ ਕੁਮਾਰ ਹੈਪੀ ਅਤੇ ਸਰਕਲ ਗੋਬਿੰਦ ਗਡ਼੍ਹ ਦੇ ਪ੍ਰਧਾਨ ਹਰਜਿੰਦਰ ਸਿੰਘ ਮਿੰਟੂ ਅਤੇ ਵਿਧਾਨ ਸਭਾ ਹਲਕਾ ਪੱਛਮੀ ਤੌਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਪੂਜਾ ਛਾਬਡ਼ਾ, ਵਪਾਰ ਵਿੰਗ ਦੇ ਪ੍ਰਧਾਨ ਮਲਜਿੰਦਰ ਸਿੰਘ ਮੱਲ੍ਹੀ,ਬੀਸੀ ਵਿੰਗ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੰਸ਼ ਮਲਹੋਤਰਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਕੀਤੇ ਅਹੁਦੇਦਾਰਾਂ ਤੋਂ ਇਲਾਵਾ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਮਨਿੰਦਰਪਾਲ ਸਿੰਘ ਗੁੰਬਰ,ਅਮ੍ਰਿਤਬੀਰ ਸਿੰਘ, ਰਾਜਬੀਰ ਸਿੰਘ ਸ਼ੰਟੀ, ਐਡਵੋਕੇਟ ਵਿਨੋਦ ਕੌਲ,ਮਨਬੀਰ ਸਿੰਘ ਅਕਾਲੀ,ਗੋਰਵ ਭਗਤ, ਅਸ਼ੀਸ਼ ਛਾਬਡ਼ਾ,ਪਵਿੰਦਰ ਸਿੰਘ ਠੁਕਰਾਲ,ਗੁਰਪ੍ਰੀਤ ਸਿੰਘ ਸਚਦੇਵਾ, ਜੋਤ ਜੀਵਨ ਸਿੰਘ,ਹਨੀ ਮੱਲ, ਜਤਨਿਆ ਗੁਪਤਾ,ਬੀਬੀ ਸਿਮਰ ਕੰਬੋਜ, ਜਸਵਿੰਦਰ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ 26 ਨੂੰ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਜਾਇਜ਼ਾ ਲੈਣਗੇ ਮੇਅਰ ਬਲਬੀਰ ਸਿੰਘ ਬਿੱਟੂ ਸਮੇਤ ਵਿਭਾਗੀ ਅਫ਼ਸਰਾਂ ਨਾਲ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।