ਚੁਗਿੱਟੀ/ ਜੰਡੂ ਸਿੰਘਾ, 23 ਜੂਨ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਚੌਂਕ ਲਾਗਲੀ ਗੁਰੂ ਨਾਨਕ ਮਾਰਕੀਟ ਵਿਖੇ ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਦੇ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਕੀਤੀ ਗਈ। ਇਸ ਮੌਕੇ ਜਲੰਧਰ ਵੈਸਟ, ਜਲੰਧਰ ਛਾਉਣੀ ਅਤੇ ਅੰਮ੍ਰਿਤਸਰ ਤੋਂ ਬਣਾਏ ਗਏ ਨਵੇਂ ਅਹੁਦੇਦਾਰਾਂ ਨੂੰ ਆਈ ਕਾਰਡ ਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੈਰੋਂ ਨੇ ਕਿਹਾਇਸ ਸੰਸਥਾ ਵੱਲੋਂ ਲੋਕਾਂ ਦੀ ਭਲਾਈ ਲਈ ਆਏ ਦਿਨ ਕੰਮ ਕੀਤੇ ਜਾ ਰਹੇ ਹਨ ਉਸੇ ਸਿਲਸਿਲੇ ਨੂੰ ਅਗਾਂਹ ਵਧਾਉਣ ਦੀ ਉਮੀਦ ਤੁਹਾਡੇ ‘ਤੇ ਕੀਤੀ ਗਈ ਹੈ। ਉਨ੍ਹਾਂ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯਸ਼ ਪਾਲ ਸ੍ਰੀ, ਡਾਕਟਰ ਕੁਲਵੰਤ ਰਾਏ, ਡਾਕਟਰ ਪ੍ਰਵੀਨ ਕੁਮਾਰ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ ਬਾਗੜੀ, ਸੰਜੀਵ ਸ਼ਰਮਾ, ਸੁਖਵਿੰਦਰ ਸਿੰਘ ਸੋਨੂੰ, ਦਲਜੀਤ ਸਿੰਘ ਅਰੋੜਾ, ਚੰਦਰਕਾਂਤਾ, ਨੀਤੀ ਰਾਣੀ, ਨੀਰਜ ਸੱਭਰਵਾਲ, ਰਾਜਕੁਮਾਰ,ਜਨਕ ਰਾਜ, ਬਲਰਾਜ ਕੁਮਾਰ, ਪ੍ਰੀਤਮ ਕੁਮਾਰ,ਲਤਿਤ ਲਵਲੀ, ਲਖਵਿੰਦਰ ਸਿੰਘ ਤੇ ਮਦਨ ਲਾਲ ਆਦਿ ਹਾਜ਼ਰ ਸਨ।