24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼ਹਿਰ ’ਚ ਨਗਰ ਕੌਂਸਲ ਨਕੋਦਰ ਦਾ ਪ੍ਰਧਾਨ ਕੌਣ ਹੋਵੇਗਾ? ਚਰਚਾ ਜ਼ੋਰਾਂ ’ਤੇ...

ਅਜੀਤ ਡੈਸਕ 24-06-2026
ਨਕੋਦਰ, 23 ਜੂਨ (ਤਿਲਕਰਾਜ ਸ਼ਰਮਾ)-ਨਗਰ ਕੌਂਸਲ ਨਕੋਦਰ ਦੇ ਚੋਣ ਨਤੀਜਿਆਂ ਤੋਂ ਬਾਅਦ ਹੁਣ ਇਹ ਸਵਾਲ ਸ਼ਹਿਰ ਵਿੱਚ ਚਰਚਾ ਦਾ ਮੁੱਖ ਵਿਸ਼ਾ ਬਣਿਆ ਹੋਇਆ ਹੈ ਕਿ ਨਗਰ ਕੌਂਸਲ ਦਾ ਅਗਲਾ ਪ੍ਰਧਾਨ ਕੌਣ ਬਣੇਗਾ। ਅੱਜ ਕੱਲ੍ਹ ਸੋਸ਼ਲ ਮੀਡੀਆ ਤੋਂ ਲੈ ਕੇ ਸ਼ਹਿਰ ਦੀ ਹਰ ਗਲੀ-ਨੁੱਕੜ ਤੱਕ ਇਸੇ ਮੁੱਦੇ ਨੂੰ ਲੈ ਕੇ ਚਰਚਾ ਜ਼ੋਰਾਂ ‘ਤੇ ਹੈ। ਕਈ ਜਿੱਤੇ ਹੋਏ ਕੌਂਸਲਰ ਪ੍ਰਧਾਨਗੀ ਦੀ ਦੌੜ ਵਿੱਚ ਦਿਖਾਈ ਦੇ ਰਹੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਅਹਿਮੀਅਤ ਅਤੇ ਦਾਅਵੇਦਾਰੀ ਪੇਸ਼ ਕਰਨ ਵਿੱਚ ਲੱਗੇ ਹੋਏ ਹਨ। ਦੂਜੇ ਪਾਸੇ, ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਵੀ ਸੰਭਾਵੀ ਉਮੀਦਵਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਸ਼ਹਿਰ ਵਾਸੀਆਂ ਦੀ ਰਾਇ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਵੇਂ ਪ੍ਰਧਾਨਗੀ ਲਈ ਕਈ ਨਾਂ ਚਰਚਾ ਵਿੱਚ ਹਨ, ਪਰ ਸ਼ਹਿਰ ਵਾਸੀਆਂ ਦੀ ਇੱਛਾ ਹੈ ਕਿ ਜੋ ਵੀ ਪ੍ਰਧਾਨ ਬਣੇ, ਉਹ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਸਮਰੱਥਾ ਅਤੇ ਇਰਾਦਾ ਰੱਖਦਾ ਹੋਵੇ। ਸ਼ਹਿਰ ਵਾਸੀਆਂ ਅਨੁਸਾਰ ਦੱਖਣੀ ਅੱਡੇ ਸਮੇਤ ਕਈ ਇਲਾਕਿਆਂ ਵਿੱਚ ਬਰਸਾਤ ਦੇ ਦਿਨਾਂ ਦੌਰਾਨ ਗੋਡੇ-ਗੋਡੇ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਬਰਸਾਤੀ ਪਾਣੀ ਦੀ ਨਿਕਾਸੀ ਦਾ ਉਚਿਤ ਅਤੇ ਸਥਾਈ ਪ੍ਰਬੰਧ ਕਰਨਾ ਨਵੇਂ ਪ੍ਰਧਾਨ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।ਇਸ ਤੋਂ ਇਲਾਵਾ ਬਾਜ਼ਾਰਾਂ ਵਿੱਚ ਸੜਕਾਂ ਦੇ ਕਿਨਾਰਿਆਂ ‘ਤੇ ਰੇਹੜੀਆਂ ਦੀ ਭਰਮਾਰ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਲੋਕਾਂ ਦੀ ਮੰਗ ਹੈ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਰੇਹੜੀ ਮਾਰਕੀਟ ਵਿੱਚ ਰੇਹੜੀਆਂ ਨੂੰ ਸ਼ਿਫਟ ਕਰਕੇ ਬਾਜ਼ਾਰਾਂ ਨੂੰ ਸੁਚੱਜਾ ਬਣਾਇਆ ਜਾਵੇ। ਨਾਲ ਹੀ ਸੜਕਾਂ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ। ਸ਼ਹਿਰ ਵਾਸੀਆਂ ਦੀਆਂ ਹੋਰ ਮੁੱਖ ਮੰਗਾਂ ਵਿੱਚ ਬੱਸ ਅੱਡੇ ਦਾ ਨਵੀਨੀਕਰਨ, ਟਰੈਫਿਕ ਜਾਮ ਦੀ ਸਮੱਸਿਆ ਦਾ ਹੱਲ, ਅਵਾਰਾ ਕੁੱਤਿਆਂ ਤੋਂ ਨਿਜਾਤ, ਹਰ ਮੁਹੱਲੇ ਵਿੱਚ ਸੁੱਧ ਪੀਣਯੋਗ ਪਾਣੀ ਦੀ ਸਪਲਾਈ, ਖਸਤਾ ਹਾਲ ਅਤੇ ਜਾਨਲੇਵਾ ਇਮਾਰਤਾਂ ਨੂੰ ਹਟਾਉਣਾ, ਪਾਰਕਾਂ ਦੀ ਸੰਭਾਲ, ਹਰ ਘਰ ਨੂੰ ਘਰ ਨੰਬਰ ਅਲਾਟ ਕਰਨਾ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਧਾਰਨਾ ਸ਼ਾਮਿਲ ਹਨ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਕੂੜੇ ਦੇ ਡੰਪ ਹਟਾ ਕੇ ਸਾਰਾ ਕੂੜਾ ਸ਼ਹਿਰ ਤੋਂ ਬਾਹਰ ਬਣੇ ਨਿਰਧਾਰਤ ਡੰਪਿੰਗ ਸਥਾਨ ‘ਤੇ ਹੀ ਪਹੁੰਚਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਇਆ ਜਾ ਸਕੇ।ਜਿੱਥੇ ਇੱਕ ਪਾਸੇ ਸ਼ਹਿਰ ਵਾਸੀ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਉੱਥੇ ਦੂਜੇ ਪਾਸੇ ਉਹ ਇਹ ਉਮੀਦ ਵੀ ਕਰ ਰਹੇ ਹਨ ਕਿ ਨਵਾਂ ਪ੍ਰਧਾਨ ਅਤੇ ਸਮੂਹ ਕੌਂਸਲਰ ਮਿਲ ਕੇ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਠੋਸ ਕਦਮ ਚੁੱਕਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਨਗਰ ਕੌਂਸਲ ਨਕੋਦਰ ਦੇ ਕੌਂਸਲਰ ਅਤੇ ਨਵੇਂ ਬਣਨ ਵਾਲੇ ਪ੍ਰਧਾਨ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕਰਦੇ ਹੋਏ ਨਕੋਦਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਕਾਮਯਾਬ ਹੋਣਗੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਤਪਾਲ ਵਿਰਦੀ ਹਲਕਾ ਕਰਤਾਰਪੁਰ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਸਿਹਤ ਕੇਂਦਰ ਬੜਾ ਪਿੰਡ ’ਚ ਜੱਚਾ ਬੱਚਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।