24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼ਾਹਕੋਟ ਵਿਖੇ ਇੰਸਪੈਕਟਰ ਅਮਨ ਸੈਣੀ ਨੇ ਐੱਸ.ਐੱਚ.ਓ. ਦਾ ਚਾਰਜ ਸੰਭਾਲਿਆ

ਅਜੀਤ ਡੈਸਕ 24-06-2026
ਸ਼ਾਹਕੋਟ, 23 ਜੂਨ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ, ਬਾਂਸਲ)- ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਦਿਲਬਾਗ ਸਿੰਘ ਢਿੱਲੋਂ ਦੀ ਬਦਲੀ ਥਾਣਾ ਬਿਲਗਾ ਵਿਖੇ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਥਾਣਾ ਮਹਿਤਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਅਮਨ ਸੈਣੀ ਨੇ ਥਾਣਾ ਸ਼ਾਹਕੋਟ ਵਿਖੇ ਬਤੌਰ ਐੱਸ.ਐੱਚ.ਓ. ਚਾਰਜ ਸੰਭਾਲ ਲਿਆ ਹੈ। ਚਾਰਜ ਲੈਣ ਉਪਰੰਤ ਗੱਲਬਾਤ ਕਰਦਿਆਂ ਐੱਸ.ਐੱਚ.ਓ. ਇੰਸਪੈਕਟਰ ਅਮਨ ਸੈਣੀ ਨੇ ਕਿਹਾ ਕਿ ਮਾਡਲ ਥਾਣਾ ਸ਼ਾਹਕੋਟ ਅਤੇ ਇਸ ਦੇ ਅਧੀਨ ਆਉਂਦੀਆਂ ਪੁਲਿਸ ਚੌਂਕੀਆਂ ਮਲਸੀਆਂ ਤੇ ਤਲਵੰਡੀ ਸੰਘੇੜਾ ਦੇ ਖੇਤਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਜਾਂ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਖੇਤਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਇੰਸਪੈਕਟਰ ਅਮਨ ਸੈਣੀ ਪਹਿਲਾਂ ਵੀ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਐੱਸ.ਐੱਚ.ਓ. ਸੇਵਾਵਾਂ ਨਿਭਾਅ ਚੁੱਕੇ ਹਨ।
ਪਿਛਲੀ ਖ਼ਬਰ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਿਤ ਹੋਣ ਨੌਜਵਾਨ ਅਧਿਕਾਰੀ-ਮੋਦੀ ਅਗਲੀ ਖ਼ਬਰ ਪੀ.ਏ.ਯੂ-ਕੇ.ਵੀ.ਕੇ ਅਤੇ ਖੇਤੀ ਬਾੜੀ ਵਿਭਾਗ ਵਲੋਂ ਦੁਸਾਂਝ ਕਲਾਂ ਵਿਖੇ ਖੇਤੀ ਬਚਾਉ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।