07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਸ਼ਾ ਤਸਕਰਾਂ ਤੇ ਹਮਾਇਤੀਆਂ ਖਿਲਾਫ਼ ਕਾਰਵਾਈ ਲਈ ਡੀ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 25-06-2026
ਸ਼ਾਹਕੋਟ, 24 ਜੂਨ (ਸੁਖਦੀਪ ਸਿੰਘ)- ਮਲਸੀਆਂ ਦੀ ਪੱਤੀ ਆਕਲਪੁਰ ਵਿਖੇ ਕੁੱਝ ਵਿਅਕਤੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਹਮਾਇਤ ਦੇਣ ਦੇ ਦੋਸ਼ ਲਗਾਉਂਦਿਆਂ ਸੁਰਜੀਤ ਸਿੰਘ ਗੌਰਾ ਬਾਬਾ ਨੇ ਦੱਸਿਆ ਕਿ ਸ਼ਾਹਕੋਟ ਥਾਣੇ ਅਧੀਨ ਪੱਤੀ ਆਕਲਪੁਰ (ਮਲਸੀਆਂ) ਦੇ ਜਾਗਰੂਕ ਨੌਜਵਾਨ ਲੰਬੇ ਸਮੇਂ ਤੋਂ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰ ਰਹੇ ਹਨ ਅਤੇ ਇਲਾਕੇ ਨੂੰ ਨਸ਼ਾ-ਮੁਕਤ ਬਣਾਉਣ ਲਈ ਯਤਨਸ਼ੀਲ ਹਨ, ਪਰ ਇਸ ਦੇ ਉਲਟ ਪਿੰਡ ਦੇ ਕੁੱਝ ਵਿਅਕਤੀ ਨਸ਼ਾ ਤਸਕਰਾਂ ਦੀ ਹਮਾਇਤ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਨਸ਼ਾ ਵੇਚਣ ਵਾਲਿਆਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ। ਜੇਕਰ ਕੁੱਝ ਲੋਕ ਨਸ਼ਾ ਤਸਕਰਾਂ ਦਾ ਸਾਥ ਦੇਣਗੇ ਤਾਂ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨਾ ਮੁਸ਼ਕਲ ਹੋ ਜਾਵੇਗਾ। ਇਸ ਲਈ ਨਸ਼ਾ ਵੇਚਣ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਗੋਰਾ ਬਾਬਾ ਨੇ ਦੱਸਿਆ ਕਿ ਮਾਮਲੇ ਸੰਬੰਧੀ ਡੀ.ਐਸ.ਪੀ. ਸ਼ਾਹਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਮੰਗ ਕੀਤੀ ਗਈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦਾ ਪ੍ਰਸ਼ਾਸਨ ਪੂਰਾ ਸਾਥ ਦੇਵੇ ਅਤੇ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਾਲੇ ਜਾਂ ਉਨ੍ਹਾਂ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗਾ। ਇਸ ਮੌਕੇ ਸਰਪੰਚ ਜੋਤੀ ਮਲਸੀਆਂ, ਬਲਜਿੰਦਰ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਸਰਵਣ ਸਿੰਘ, ਗੁਰਬਖਸ਼, ਪੰਮੀ, ਮਨਜੀਤ ਕੌਰ, ਰਾਣਾ, ਰਜਨੀ ਬਾਲਾ, ਸੋਮਾ, ਬੱਗਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨਵਰ ਅਬਦੁਲ ਹਲਕਾ ਆਦਮਪੁਰ ਵਿਕਾਸ ਬੋਰਡ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸਾਨੂੰ ਆਪਣੇ ਵੱਡੇ-ਵਡੇਰਿਆਂ ਦੀ ਯਾਦ ’ਚ ਸਮਾਗਮ ਕਰਵਾਉਣੇ ਚਾਹੀਦੇ ਹਨ- ਐਡਵੋਕੇਟ ਪ੍ਰਸ਼ੋਤਮ ਅਹੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।