08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

500 ਗ੍ਰਾਮ ਹੈਰੋਇਨ ਤੇ ਕਿੱਲੋ ਅਫ਼ੀਮ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

ਅਜੀਤ ਡੈਸਕ 26-06-2026
ਜਲੰਧਰ, 25 ਜੂਨ (ਜਤਿੰਦਰ ਪੰਮੀ)-ਕ੍ਰਾਈਮ ਬ੍ਰਾਂਚ ਦੀ ਪੁਲਿਸ ਵਲੋਂ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਤੇ 1 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਹਨੀ ਵਾਸੀ ਰੋਜ਼ ਗਾਰਡਨ ਪਿੰਡ ਨਾਹਲਾਂ ਤੇ ਭੁਪਿੰਦਰ ਸਿੰਘ ਉਰਫ਼ ਪ੍ਰੀਤ ਵਾਸੀ ਗੁਰੂ ਅਰਜਨ ਨਗਰ ਨੇੜੇ ਪਟਵਾਰ ਸਕੂਲ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. (ਤਫਤੀਸ਼) ਜੈਅੰਤ ਪੁਰੀ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਸਰਬਜੀਤ ਸਿੰਘ ਦੀ ਟੀਮ ਨੇ ਲੈਦਰ ਕੰਪਲੈਕਸ ਨੇੜੇ ਸੰਤ ਨਿਰੰਕਾਰੀ ਭਵਨ ਤੋਂ ਥੋੜ੍ਹਾ ਪਿੱਛੇ ਚਿੱਟੇ ਰੰਗ ਦੀ ਬਿਨਾਂ ਨੰਬਰ ਵਾਲੀ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਂ ਹਨੀ ਤੇ ਭੁਪਿੰਦਰ ਸਿੰਘ ਉਰਫ਼ ਪ੍ਰੀਤ ਸੱਦੇ। ਸ਼ੱਕ ਦੇ ਆਧਾਰ ’ਤੇ ਐਕਟਿਵਾ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 500 ਗ੍ਰਾਮ ਹੈਰੋਇਨ ਤੇ ਇਕ ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰਨ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਏ. ਡੀ. ਸੀ. ਪੀ. ਪੁਰੀ ਨੇ ਦੱਸਿਆ ਕਿ ਹੁਣ ਤਕ ਦੀ ਪੜਤਾਲ ’ਚ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੋਈ ਮੁਕੱਦਮਾ ਦਰਜ ਨਹੀਂ ਹੈ। ਫਿਰ ਵੀ ਉਨ੍ਹਾਂ ਦੇ ਅਗਲੇ ਪਿਛਲੇ ਸੰਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਸਰਬਜੀਤ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੀਵਰੇਜ ਲੀਕੇਜ, ਹੌਦੀਆਂ ਦੇ ਸਹੀ ਨਾ ਬਣਨ ਕਾਰਨ ਕਈ ਥਾਵਾਂ ’ਤੇ ਧਸ ਰਹੀਆਂ ਸੜਕਾਂ ਪੁਰਾਣੀ ਸਬਜ਼ੀ ਮੰਡੀ ਬਾਹਰ ਸੜਕ ਧਸਣ ਦ... ਅਗਲੀ ਖ਼ਬਰ 30 ਰੁਪਏ ਦਾ ਪੈਟਰੋਲ ਪਵਾਉਣ ਵਾਲੇ ਬਾਈਕ ਸਵਾਰਾਂ ਨੇ ਪੈਸੇ ਮੰਗਣ ’ਤੇ ਕੀਤੀ ਗੁੰਡਾਗਰਦੀ, ਕਰਿੰਦੇ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।