04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੋਟਰਾਂ ਦੀ ਬਿਜਲੀ ਨਾ ਆਉਣ ਕਰਕੇ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ - ਸੁਖਵਿੰਦਰ ਸਿੰਘ

ਅਜੀਤ ਡੈਸਕ 27-06-2026
ਆਦਮਪੁਰ, 26 ਜੂਨ (ਹਰਪ੍ਰੀਤ ਸਿੰਘ)- ਇਲਾਕੇ ਵਿੱਚ ਖੇਤੀਬਾੜੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਸਰਕਾਰ ਅਤੇ ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਫੋਕੇ ਸਾਬਤ ਹੋ ਰਹੇ ਹਨ, ਜਿਸ ਕਾਰਨ ਕਿਸਾਨਾਂ ਦੀਆਂ ਝੋਨੇ ਦੀ ਫਸਲ ਪਾਣੀ ਖੁਣੋਂ ਲਗਾਉਣ ਵਿੱਚ ਦੇਰੀ ਹੋ ਰਹੀ ਹੈ। ਜਾਣਕਾਰੀ ਦਿੰਦੇ ਸੁਖਵਿੰਦਰ ਸਿੰਘ ਡਰੋਲੀ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਆਦਮਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਲੋੜੀਂਦੀ ਬਿਜਲੀ ਦੇਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਪਰ ਜ਼ਮੀਨੀ ਪੱਧਰ ‘ਤੇ ਇਨ੍ਹਾਂ ਹਦਾਇਤਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦਿਨ ਵਿੱਚ ਸਿਰਫ਼ ਕੁਝ ਘੰਟਿਆਂ ਬੱਧੀ ਬਿਜਲੀ ਦਿੱਤੀ ਜਾਂਦੀ ਹੈ, ਉਹ ਵੀ ਵਾਰ-ਵਾਰ ਲੱਗਣ ਵਾਲੇ ਕੱਟਾਂ ਕਾਰਨ ਨਾਮਾਤਰ ਬਰਾਬਰ ਹੈ। ਬਿਜਲੀ ਨਾ ਆਉਣ ਕਰਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰਾਂ ਰਾਹੀਂ ਫਸਲਾਂ ਨੂੰ ਪਾਣੀ ਲਾਉਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ‘ਤੇ ਆਰਥਿਕ ਬੋਝ ਹੋਰ ਵਧ ਗਿਆ ਹੈ। ਕਿਸਾਨਾਂ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਂਦੇ 24 ਘੰਟਿਆਂ ਦੇ ਅੰਦਰ-ਅੰਦਰ ਬਿਜਲੀ ਦੀ ਸਪਲਾਈ ਨਿਰਵਿਘਨ ਅਤੇ ਹਦਾਇਤਾਂ ਮੁਤਾਬਕ ਚਾਲੂ ਨਾ ਕੀਤੀ ਗਈ, ਤਾਂ ਸਮੁੱਚੇ ਇਲਾਕੇ ਦੇ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਨੂੰ ਕਿਹਾ ਸਾਡੇ ਕੋਲ ਸੰਘਰਸ਼ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ। ਜੇਕਰ ਸਰਕਾਰ ਨੇ ਆਪਣੀਆਂ ਹਦਾਇਤਾਂ ਪੂਰੀਆਂ ਨਾ ਕੀਤੀਆਂ, ਤਾਂ ਪਾਵਰਕਾਮ ਦੇ ਦਫ਼ਤਰਾਂ ਦਾ ਘਿਰਾਓ ਅਤੇ ਹਾਈਵੇਅ ਜਾਮ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਿਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ... ਅਗਲੀ ਖ਼ਬਰ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰ ਜਗਜੋਤ ਆਹਲੂਵਾਲੀਆ ਵਲੋਂ ਐਸ. ਐਚ. ਓ. ਸੈਣੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।