04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਬੁੱਧਵਾਰ ਨੂੰ ਦੁਕਾਨਾਂ ਬੰਦ ਕਰਕੇ ਬਿਜਲੀ ਬੋਰਡ ਖ਼ਿਲਾਫ਼ ਕਰੇਗੀ ਪ੍ਰਦਰਸ਼ਨ

ਅਜੀਤ ਡੈਸਕ 04-07-2026
ਜਲੰਧਰ, 3 ਜੁਲਾਈ (ਐੱਮ. ਐੱਸ. ਲੋਹੀਆ)-ਰੋਜ਼ਾਨਾ ਬਿਜਲੀ ਦੀ ਸਮੱਸਆ ਨਾਲ ਜੂਝ ਰਹੀ ਦਿਲਕੁਸ਼ਾ ਮਾਰਕੀਟ ਦੇ ਦੁਕਾਨਦਾਰਾਂ ਨੇ ਬੁੱਧਵਾਰ ਨੂੰ ਬਿਜਲੀ ਬੋਰਡ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਰਿਸ਼ੂ ਵਰਮਾ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਕੁਝ ਮਹੀਨਿਆਂ ਤੋਂ ਮਾਰਕੀਟ ’ਚ ਬਿਜਲੀ ਦੀ ਸਪਲਾਈ ਸਹੀ ਢੰਗ ਨਾਲ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਿਵਨ ਰੱਖਿਅਕ ਬਹੁਤ ਸਾਰੀਆਂ ਦਵਾਈਆਂ ਨੂੰ ਸੰਭਾਲਣ ਲਈ ਫਰਿਜ ਚਲਾਉਣ ਦੀ ਜ਼ਰੂਰਤ ਹੁੰਦੀ ਹੈ, ਜੇਕਰ ਬਿਜਲੀ ਦੀ ਸਪਲਾਈ ਲਗਾਤਾਰ ਨਾ ਰਹੇ ਤਾਂ ਦਵਾਈਆਂ ਖ਼ਰਾਬ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਬਿਜਲੀ ਦੀ ਸਪਲਾਈ ਨਿਰੰਤਰ ਹੋਣੀ ਜ਼ਰੂਰੀ ਹੈ। ਉਨ੍ਹਾਂ ਵਲੋਂ ਕਈ ਵਾਰ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਸੁਣਵਾਈ ਨਾ ਹੋਈ ਤਾਂ ਉਹ ਬੁੱਧਵਾਰ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ, ਨਗਰ ਨਿਗਮ ਦੇ ਬਾਹਰ ਬਿਜਲੀ ਬੋਰਡ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।
ਪਿਛਲੀ ਖ਼ਬਰ ਗੁਰੂ ਨਾਨਕ ਮਾਰਕੀਟ ਲੰਮਾ ਪਿੰਡ ਚੌਕ ਨਾਲ ਲੱਗਦੀ ਖਸਤਾ ਹਾਲਤ ਸੜਕ ਲੋਕਾਂ ਲਈ ਬਣੀ ਮੁਸੀਬਤ ਅਗਲੀ ਖ਼ਬਰ ਸੀ. ਆਈ. ਏ. ਸਟਾਫ ਵਲੋਂ ਦੋ ਥਾਵਾਂ ਤੋਂ ਨਾਜਾਇਜ਼ ਹਥਿਆਰਾਂ ਤੇ ਹੈਰੋਇਨ ਸਣੇ ਔਰਤ ਸਮੇਤ ਪੰਜ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।