03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਫ਼ਾਈ ਕਰਮਚਾਰੀਆਂ ਨਾਲ ਧੱਕਾ ਨਹੀਂ ਹੋਣ ਦੇਵੇਗਾ ਕਮਿਸ਼ਨ-ਹਰਦੀਪ ਸਿੰਘ ਗਿੱਲ

ਅਜੀਤ ਡੈਸਕ 04-07-2026
ਜਲੰਧਰ, 3 ਜੁਲਾਈ (ਸ਼ਿਵ)-ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਕਰਤਾਰਪੁਰ ਤੇ ਫਿਲੌਰ ਤੋਂ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੇ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਦਫ਼ਤਰ ਵਿਚ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਨਾਲ ਸੰਬੰਧਿਤ ਗੰਭੀਰ ਮੁੱਦਿਆਂ ਤੇ ਸਮੱਸਿਆਵਾਂ ਨੂੰ ਵਿਸਥਾਰ ਨਾਲ ਰੱਖਿਆ। ਅਵਿਨਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਦੀਆਂ 13 ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਸਮੇਤ ਕੁੱਲ 110 ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਸਫ਼ਾਈ ਕਰਮਚਾਰੀ ਅੱਜ ਵੀ ਠੇਕੇਦਾਰੀ ਅਤੇ ਆਊਟਸੋਰਸਿੰਗ ਪ੍ਰਣਾਲੀ ਕਾਰਨ ਮੁਸ਼ਕਲ ਹਾਲਾਤਾਂ ਵਿਚ ਕੰਮ ਕਰ ਰਹੇ ਹਨ। ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪ੍ਰਤੀਨਿਧ ਮੰਡਲ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਬੂਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਸੰਬੰਧਿਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਕੇ ਯੋਗ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੀ. ਟੀ. ਗਰੁੱਪ ਸ਼ਾਹਪੁਰ ਵਿਖੇ ‘ਮੰਟੋ ਦੇ ਅਫਸਾਨੇ’ ਨਾਟਕ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਅਗਲੀ ਖ਼ਬਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਤਜਵੀਜ਼ਾਂ 9 ਤੱਕ ਭੇਜੀਆਂ ਜਾਣ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।