02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨੰਬਰਦਾਰਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਸਰਕਾਰ-ਸੁਖਦੇਵ ਸਿੰਘ ਔਲਖ

ਅਜੀਤ ਡੈਸਕ 04-07-2026
ਫਿਲੌਰ, 3 ਜੁਲਾਈ (ਵਿਪਨ ਗੈਰੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਫਿਲੌਰ ਦੇ ਪ੍ਰਧਾਨ ਸੁਖਦੇਵ ਸਿੰਘ ਔਲਖ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਚੋਣ ਮੈਨੀਫੈਸਟੋ ਵਿਚ ਨੰਬਰਦਾਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੰਬਰਦਾਰਾਂ ਦੇ ਹਮ ਅਹੁਦਾ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਫ਼ੈਸਲਾ ਸਲਾਘਾਯੋਗ ਹੈ, ਪਰ ਨੰਬਰਦਾਰਾਂ ਨੂੰ ਇਸ ਤੋਂ ਵਾਂਝਾ ਰੱਖਣਾ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਪੰਚਾਂ ਵਾਂਗ ਨੰਬਰਦਾਰਾਂ ਨੂੰ ਵੀ 10 ਹਜ਼ਾਰ ਰੁਪਏ ਮਾਣ-ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਨੰਬਰਦਾਰਾਂ ਵਿਚ ਭਾਰੀ ਰੋਸ ਹੈ। ਔਲਖ ਨੇ ਸਮੂਹ ਨੰਬਰਦਾਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਨੂੰ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਐਲਾਨ ਨਾ ਕੀਤਾ ਤਾਂ ਪੰਜਾਬ ਭਰ ਦੇ ਲਗਪਗ 37 ਹਜ਼ਾਰ ਨੰਬਰਦਾਰ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਇਸ ਬੇਇਨਸਾਫ਼ੀ ਦਾ ਜੁਆਬ ਦੇਣਗੇ ਤੇ ਆਪਣੀ ਤਾਕਤ ਦਾ ਅਹਿਸਾਸ ਕਰਵਾਉਣਗੇ। ਇਸ ਮੌਕੇ ਨੰਬਰਦਾਰਾ ਵਿਚ ਤਿਲਕ ਰਾਜ, ਕੁਲਦੀਪ ਕੁਮਾਰ, ਮਨਪ੍ਰੀਤ ਜੱਜਾ, ਜਸਵਿੰਦਰ ਜੱਸਲ, ਜਗਤਾਰ ਸਿੰਘ, ਤਾਰਾ ਚੰਦ, ਚੰਨੀ ਨੰਬਰਦਾਰ, ਜਸਪਾਲ ਸਿੰਘ ਅਤੇ ਹੋਰ ਨੰਬਰਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਹਕੋਟ, ਮਹਿਤਪੁਰ ਤੇ ਲੋਹੀਆਂ ਦੇ ਸਫ਼ਾਈ ਸੇਵਕਾਂ ਦੀ ਮੀਟਿੰਗ ਦੌਰਾਨ 8 ਤੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦ... ਅਗਲੀ ਖ਼ਬਰ ‘ਮੇਰਾ ਘਰ ਮੇਰੇ ਨਾਂਅ’ ਯੋਜਨਾ ਨਾਲ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿ ਰਹੇ ਲੋਕ ਬਣੇ ਆਪਣੇ ਘਰਾਂ ਦੇ ਮਾਲਕ-ਗਰੋਵਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।