11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕਾਂਗਰਸ ਦੀ ਤਰ੍ਹਾਂ ਆਪ ਸਰਕਾਰ ਨੇ ਵੀ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾਏ-ਨਾਇਬ ਸਿੰਘ ਸੈਣੀ

ਅਜੀਤ ਡੈਸਕ 06-07-2026

ਜਲੰਧਰ, 5 ਜੁਲਾਈ (ਸ਼ਿਵ)- ਪੰਜਾਬ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਨੂੰ ਲੈ ਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜ਼ੋਰਦਾਰ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੀ ਇਹ ਸਥਿਤੀ ਪਹਿਲੀ ਬਾਰ ਦੇਖਣ ਨੂੰ ਨਹੀਂ ਮਿਲੀ ਹੈ ਸਗੋਂ ਕਾਂਗਰਸ ਹਮੇਸ਼ਾ ਹੀ ਪਾਟੋਧਾੜ ਦਾ ਸ਼ਿਕਾਰ ਰਹੀ ਹੈ। ਸ੍ਰੀ ਸੈਣੀ ਅੱਜ ਜਲੰਧਰ ਵਿਚ ਜੈਨ ਸਮਾਜ ਵਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਸੈਣੀ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਰਹੀ ਸੀ ਤਾਂ ਉਸ ਵੇਲੇ ਵੀ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾਏ ਗਏ ਸੀ ਪਰ ਲੋਕਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਇਸੇ ਤਰਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਲੋਕਾਂ ਨੂੰ ਵੀ ਹੁਣ ਤੱਕ ਸਬਜ਼ਬਾਗ ਦਿਖਾਏ ਹਨ ਜਦਕਿ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨੌਜਵਾਨ ਨਸ਼ੇ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਹਾਲਤ ਨੂੰ ਲੈ ਕੇ ਲੋਕਾਂ ਵਿਚ ਰੋਸ ਹੈ ਤੇ ਉਹ ਪੰਜਾਬ ਵਿਚ ਖ਼ੁਸ਼ਹਾਲੀ ਅਤੇ ਮਜ਼ਬੂਤ ਸੂਬਾ ਦੇਖਣ ਲਈ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੀ ਡਬਲ ਇੰਜਨ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਕਿਉਂਕਿ ਉਹ ਹੁਣ ਦੇਖ ਚੁੱਕੇ ਹਨ ਕਿ ਹਰਿਆਣਾ ਵਿਚ ਜਿੱਥੇ ਪੰਜਾਬ ਨਾਲੋਂ ਕਿਧਰੇ ਜ਼ਿਆਦਾ ਫ਼ਸਲਾਂ, ਸਬਜ਼ੀਆਂ, ਫਲਾਂ ’ਤੇ ਐਮ. ਐਸ. ਪੀ. ਦਿੱਤੀ ਜਾਂਦੀ ਹੈ ਸਗੋਂ ਕਾਨੂੰਨ ਵਿਵਸਥਾ ਪੱਖੋਂ ਵੀ ਭਾਜਪਾ ਵਾਲੇ ਰਾਜ ਕਾਫ਼ੀ ਮਜ਼ਬੂਤ ਹਨ ਤੇ ਇਸ ਕਰਕੇ ਉਹ ਹੁਣ ਅਗਲੇ ਸਾਲ ਭਾਜਪਾ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ। ਸ੍ਰੀ ਸੈਣੀ ਨੇ ਕਿਹਾ ਕਿ ਲੋਕ ਹੁਣ ਵਾਅਦਾ ਪੂਰਾ ਨਾ ਕਰਨ ਵਾਲੀਆਂ ਪਾਰਟੀਆਂ ਤੋਂ ਉਕਤਾ ਚੁੱਕੇ ਹਨ ਤੇ ਉਹ ਭਾਜਪਾ ਨੂੰ ਮੌਕਾ ਦੇਣਾ ਚਾਹੁੰਦੇ ਹਨ। ਵਿਧਾਨ ਸਭਾ ਚੋਣਾਂ ਵਿਚ ਕਿਸੇ ਪਾਰਟੀ ਨਾਲ ਸਮਝੌਤੇ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਹੈ।

ਪਿਛਲੀ ਖ਼ਬਰ ਅਟਵਾਲ ਕਾਲੋਨੀ, ਫਿਲੌਰ ਵਿਖੇ ਪ੍ਰਾਪਰਟੀ ਡੀਲਰ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ‘ਨੇਮ ਤੇ ਫ਼ੇਮ’ ਦਾ ਕਰੇਜ਼ ਹੀ ਜ਼ਿੰਦਗੀ ’ਚ ਕੁਝ ਚੰਗਾ ਕਰਨ ਲਈ ਸਹਾਈ ਹੁੰਦੈ-ਪੂਜਾ ਬਖਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।