30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਮਰ ਜੂਡੋ ਕੋਚਿੰਗ ਕੈਂਪ ਲਾਡੋਵਾਲੀ ਰੋਡ ਸਕੂਲ ਵਿਖੇ ਸ਼ੁਰੂ

ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਡਾ.ਜਤਿੰਦਰ ਸਾਬੀ)-ਜਿਲਾ ਸਿੱਖਿਆ ਅਫਸਰ (ਸੈ.ਸਿ.) ਜਲੰਧਰ ਡਾ. ਗੁਰਿੰਦਰਜੀਤ ਕੌਰ ਅਤੇ ਜਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਟੱਕਰ ਦੇ ਸਹਿਯੋਗ ਨਾਲ ਖਿਡਾਰੀਆਂ ਲਈ ਮੁਫਤ ਸਮਰ ਜੂਡੋ ਕੋਚਿੰਗ ਕੈਂਪ ਜੋ ਕਿ 26 ਜੂਨ ਤੋਂ 10 ਜੁਲਾਈ ਤੱਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਪ੍ਰਿੰਸੀਪਲ ਯੋਗੇਸ਼ ਕੁਮਾਰ ਦੀ ਦੇਖਰੇਖ ਵਿਖੇ ਚੱਲ ਰਿਹਾ ਹੈ। ਇਸ ਕੈਂਪ ਵਿਚ ਨੈਸ਼ਨਲ ਪੱਧਰ, ਸਟੇਟ ਪੱਧਰ ਅਤੇ ਜਿਲ੍ਹਾ ਪੱਧਰ ਦੇ ਖਿਡਾਰੀ ਭਾਗ ਲੈ ਰਹੇ ਹਨ। ਕੈਂਪ ਵਿੱਚ ਖਿਡਾਰੀਆਂ ਨੂੰ ਮੁੱਢਲੀ ਟ੍ਰੇਨਿੰਗ ਅਤੇ ਐਡਵਾਂਸ ਟ੍ਰੇਨਿੰਗ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਕੈਂਪ ਵਿਚ ਖਿਡਾਰੀ ਬਹੁਤ ਹੀ ਮਿਹਨਤ ਕਰ ਰਹੇ ਹਾਂ। ਖਿਡਾਰੀਆਂ ਨੂੰ ਨਵੇਂ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਖਿਡਾਰੀਆਂ ਨੂੰ ਆਉਣ ਵਾਲੇ ਟੂਰਨਾਮੈਂਟ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਏ । ਇਸ ਕੈਂਪ ਵਿੱਚ ਖਿਡਾਰੀਆਂ ਨੂੰ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਕੌਮਾਂਤਰੀ ਜੂਡੋ ਰੈਫਰੀ ਅਤੇ ਸੁਲਿੰਦਰ ਸਿੰਘ ਡੀਪੀਈ ਸਰਕਾਰੀ ਹਾਈ ਸਕੂਲ ਬੂਟਾ ਮੰਡੀ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਇ ਸਿਖਲਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵਲੋਂ 17 ਨੂੰ ਤਰਨ ਤਾਰਨ ਵਿਖੇ ਕਿਸਾਨ ਕਨਵੈਨਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।