29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕੈਨੇਡਾ ਦੇ ਦੌਰੇ ਤੋਂ ਪਰਤੇ ਹਰਜਾਪ ਸਿੰਘ ਸੰਘਾ ਦਾ ਸੀਨੀਅਰ ਅਕਾਲੀ ਆਗੂ ਢੀਂਡਸਾ ਤੇ ਸਾਥੀਆਂ ਵਲੋਂ ਸਨਮਾਨ

ਅਜੀਤ ਡੈਸਕ 07-07-2026
ਜਲੰਧਰ, 6 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਕੈਨੇਡਾ ਦੇ ਦੌਰੇ ਤੋਂ ਪਰਤੀ ਟੀਮ ਦੇ ਅਹਿਮ ਮੈਂਬਰ ਹਰਜਾਪ ਸਿੰਘ ਸੰਘਾ ਦਾ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ ਘੁੰਮਣ ਸੀਨੀਅਰ ਅਕਾਲੀ ਆਗੂ, ਜਥੇਦਾਰ ਰਣਜੀਤ ਸਿੰਘ ਰਾਣਾ ਸੀਨੀਅਰ ਅਕਾਲੀ ਆਗੂ ਅਤੇ ਜਗਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਸ. ਸੰਘਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਪਾਰਟੀ ਦੀਆਂ ਪੰਥਕ ਅਤੇ ਪੰਜਾਬ ਪੱਖੀ ਨੀਤੀਆਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ। ਸੰਘਾ ਨੇ ਦੱਸਿਆ ਕਿ ਕੈਨੇਡਾ ਦੌਰੇ ਦੌਰਾਨ ਵੈਨਕੂਵਰ, ਐਡਮੰਟਨ, ਕੈਲਗਰੀ, ਵਿਨੀਪੈਗ, ਮਾਂਟਰੀਅਲ, ਔਟਵਾ ਅਤੇ ਟੋਰਾਂਟੋ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਸੰਗਤਾਂ, ਪ੍ਰਵਾਸੀ ਪੰਜਾਬੀਆਂ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਪੰਜਾਬ, ਪੰਥ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਅਹਿਮ ਮੁੱਦਿਆਂ ‘’ਤੇ ਵਿਚਾਰ-ਵਟਾਂਦਰਾ ਹੋ ਰਿਹਾ ਹੈ ਅਤੇ ਹਰ ਥਾਂ ਪਾਰਟੀ ਨੂੰ ਉਤਸ਼ਾਹਜਨਕ ਸਮਰਥਨ ਮਿਲ ਰਿਹਾ ਹੈ। ਹਰਿੰਦਰ ਸਿੰਘ ਢੀਡਸਾ ਅਤੇ ਅਵਤਾਰ ਸਿੰਘ ਘੁੰਮਣ ਨੇ ਕਿਹਾ ਕਿ ਸਰਦਾਰ ਹਰਜਾਪ ਸਿੰਘ ਸੰਘਾ ਨੇ ਪੂਰੇ ਦੌਰੇ ਦੌਰਾਨ ਸੰਗਠਨਾਤਮਕ ਤਾਲਮੇਲ, ਪ੍ਰੋਗਰਾਮਾਂ ਦੀ ਸਫ਼ਲਤਾ ਅਤੇ ਪ੍ਰਵਾਸੀ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਮਾਨ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਸਰਣਜੀਤ ਸਿੰਘ ਰਾਣਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਕੈਨੇਡਾ ਦੌਰੇ ਦੌਰਾਨ ਮਿਲ ਰਿਹਾ ਭਰਵਾਂ ਹੁੰਗਾਰਾ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰੇਗਾ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸੰਗਠਨ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ। ਜਗਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ ਇੰਡਸਟਰੀ ਏਰੀਆ ਕਿਹਾ ਕਿ ਪ੍ਰਵਾਸੀ ਸਿੱਖ ਅਤੇ ਪੰਜਾਬੀ ਭਾਈਚਾਰਾ ਅੱਜ ਵੀ ਪੰਜਾਬ ਦੇ ਹਿੱਤਾਂ, ਸਿੱਖ ਕੌਮ ਦੇ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਸੰਬੰਧੀ ਕਰਵਾਇਆ ਕਵੀ ਦਰਬਾਰ ਅਗਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਇ ਸਿਖਲਾਈ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।