26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬੇ-ਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਵਿਰੁੱਧ 5 ਅਗਸਤ ਨੂੰ ਜਲੰਧਰ ’ਚ ਸੂਬਾਈ ਰੈਲੀ

ਅਜੀਤ ਡੈਸਕ 09-07-2026
ਜਲੰਧਰ, 8 ਜੁਲਾਈ (ਐੱਮ. ਐੱਸ. ਲੋਹੀਆ) - ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ, ਉਨ੍ਹਾਂ ਕਿਹਾ ਪੰਜ ਵਾਰ ਮੁੱਖ ਮੰਤਰੀ ਪੰਜਾਬ, ਮੀਟਿੰਗ ਦਾ ਸੱਦਾ ਦੇ ਕੇ ਮੁਕਰ ਜਾਂਦੇ ਰਹੇ ਅਤੇ ਕੈਬਨਿਟ ਸਬ ਕਮੇਟੀ ਵਲੋਂ ਮੀਟਿੰਗਾਂ ’ਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ, ਪ੍ਰੈਸ ਸਕੱਤਰ ਬਲਦੇਵ ਨੂਰਪੁਰੀ ਨੇ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਬੇ-ਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ, ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਰੈਲੀ ਦੀ ਤਿਆਰੀ ਲਈ 20 ਜੁਲਾਈ ਤੋਂ 3 ਅਗਸਤ ਤੱਕ ਜ਼ਿਲ੍ਹਿਆਂ ਅਤੇ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਪੰਜਾਬ ਭਰ ‘ਚੋਂ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ’ਚ ਸਾਮਲ ਹੋਣਗੇ।
ਪਿਛਲੀ ਖ਼ਬਰ ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਨਿਆਂਇਕ ਕੰਮ ਪੂਰੀ ਤਰ੍ਹਾਂ ਰਿਹਾ ਠੱਪ ਅਗਲੀ ਖ਼ਬਰ ਠੇਕਾ ਕਰਮਚਾਰੀਆਂ ਵਲੋਂ ਕੰਮ ’ਤੇ ਵਾਪਸ ਆਉਣ ਨਾਲ ਪਾਵਰਕਾਮ ਨੂੰ ਮਿਲੀ ਰਾਹਤ ਮੁਰੰਮਤ ਦੇ ਕੰਮ ਹੋਣ ਕਰਕੇ ਕਈ ਇਲਾਕਿਆਂ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।