26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਨਿਆਂਇਕ ਕੰਮ ਪੂਰੀ ਤਰ੍ਹਾਂ ਰਿਹਾ ਠੱਪ

ਅਜੀਤ ਡੈਸਕ 09-07-2026
ਜਲੰਧਰ, 8 ਜੁਲਾਈ (ਜਤਿੰਦਰ ਪੰਮੀ)–ਜ਼ਿਲ੍ਹੇ ਦੇ ਸਮੂਹ ਵਕੀਲਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਬੁੱਧਵਾਰ ਨੂੰ ਵੀ ਜਾਰੀ ਰਹੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਐੱਲ.ਏ.ਡੀ.ਸੀ. ਪ੍ਰਣਾਲੀ ਦੇ ਵਿਰੋਧ ਵਿੱਚ ਰਾਜ ਪੱਧਰੀ ਜੁਆਇੰਟ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਬੁੱਧਵਾਰ ਵੀ ਜ਼ਿਲ੍ਹਾ ਕਚਹਿਰੀਆਂ ਵਿੱਚ ਨਿਆਂਇਕ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ। ਵਕੀਲਾਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਇਹ ਸੰਘਰਸ਼ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਕਚਹਿਰੀ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਵਕੀਲਾਂ ਦੇ ਚੈਂਬਰਾਂ ਦੀ ਬਿਜਲੀ ਸਪਲਾਈ ਬੰਦ ਹੋਣ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਖ਼ਿਲਾਫ਼ ਵੀ ਰੋਸ ਪ੍ਰਗਟ ਕੀਤਾ। ਬਾਰ ਐਸੋਸੀਏਸ਼ਨ ਨੇ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਕਰਨ ਅਤੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ ਅਤੇ ਨਾ ਹੀ ਬਿਜਲੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਇਸ ਕਾਰਨ ਵਕੀਲ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸੰਬੰਧੀ ਪ੍ਰਧਾਨ ਆਦਿਤਿਆ ਜੈਨ ਤੇ ਸਕੱਤਰ ਰੋਹਿਤ ਗੰਭੀਰ ਨੇ ਇਸ ਸਬੰਧੀ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਭੇਜਿਆ। ਇਸ ਦੀਆਂ ਕਾਪੀਆਂ ਬਿਜਲੀ ਮੰਤਰੀ ਪੰਜਾਬ, ਚੇਅਰਮੈਨ ਪੀ.ਐੱਸ.ਪੀ.ਸੀ.ਐੱਲ. ਪਟਿਆਲਾ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਈ-ਮੇਲ ਅਤੇ ਡਾਕ ਰਾਹੀਂ ਭੇਜੀਆਂ ਗਈਆਂ ਹਨ। ਬਾਰ ਐਸੋਸੀਏਸ਼ਨ ਨੇ ਕਿਹਾ ਕਿ ਕੱਲ੍ਹ ਵੀ ਐੱਲ.ਏ.ਡੀ.ਸੀ. ਦੇ ਮੁੱਦੇ ਅਤੇ ਜ਼ਿਲ੍ਹਾ ਕਚਹਿਰੀ ਵਿੱਚ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਧਰਨਾ-ਪ੍ਰਦਰਸ਼ਨ ਜਾਰੀ ਰਹੇਗਾ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਮ ਛਾਬੜਾ, ਜੁਆਇੰਟ ਸਕੱਤਰ ਸਾਹਿਲ ਮਲਹੋਤਰਾ, ਜੂਨੀਅਰ ਮੀਤ ਪ੍ਰਧਾਨ ਸੂਰਜ ਪ੍ਰਤਾਪ ਸਿੰਘ, ਸਹਾਇਕ ਸਕੱਤਰ ਸੋਨਾਲਿਕਾ ਅਤੇ ਕਾਰਜਕਾਰਨੀ ਮੈਂਬਰ ਅਮਾਨਤ, ਨੇਹਾ, ਮੇਹੁਲ ਖੰਨਾ, ਪਾਰਸ ਚੌਧਰੀ, ਸੰਦੀਪ ਕੁਮਾਰ, ਮਨਿੰਦਰ ਸਚਦੇਵਾ, ਅਸ਼ੋਕ ਸ਼ਰਮਾ, ਸੰਜੀਵ ਬਾਂਸਲ, ਨਿਖਿਲ ਸ਼ਰਮਾ, ਜਗਤਪਾਲ ਮੈਨੀ, ਵੀ.ਕੇ. ਸਰੀਨ, ਗੁਰਮੇਲ ਸਿੰਘ ਲਿੱਦੜ, ਮਧੂ ਰਚਨਾ, ਪ੍ਰਿਤਪਾਲ ਸਿੰਘ, ਓਮ ਪ੍ਰਕਾਸ਼ ਸ਼ਰਮਾ, ਮਨੀਤ ਮਲਹੋਤਰਾ, ਰੋਹਨ ਕੈਂਥ, ਰਤਨ ਦੁਆ, ਅਮਰਿੰਦਰ ਸਿੰਘ ਥਿੰਦ, ਹਰਪ੍ਰੀਤ ਸਿੰਘ, ਸੰਨੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾ ਕੇ ਸਰਕਾਰ ਨਿਆਂ ਕਰੇ - ਜਥੇਦਾਰ ਖ਼ਾਲਸਾ ਕਿਹਾ -ਦੁਨੀਆ ਦਾ ਕੋਈ ਸੱਚ ਛੁਪਿਆ ਨਹੀਂ ਰਹ... ਅਗਲੀ ਖ਼ਬਰ ਬੇ-ਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਵਿਰੁੱਧ 5 ਅਗਸਤ ਨੂੰ ਜਲੰਧਰ ’ਚ ਸੂਬਾਈ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।