06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਸਤਲੁਜ’ ਫ਼ਿਲਮ ’ਤੇ ਪਾਬੰਦੀ ਲਗਾਉਣ ਦੇ ਖ਼ਿਲਾਫ਼ ਰੋਸ ਮਾਰਚ ਅੱਜ

ਅਜੀਤ ਡੈਸਕ 11-07-2026
ਜਲੰਧਰ, 10 ਜੁਲਾਈ (ਐੱਮ. ਐੱਸ. ਲੋਹੀਆ)- ਸਿੱਖ ਤਾਲਮੇਲ ਕਮੇਟੀ ਤੇ ਆਗਾਜ਼ ਐੱਨ.ਜੀ.ਓ. ਸਿੰਘ ਸਭਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਇਕ ਰੋਸ ਮਾਰਚ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਤੋਂ 11 ਜੁਲਾਈ, ਦਿਨ ਸਨਿਚਰਵਾਰ ਸ਼ਾਮ 6 ਵਜੇ ਅਰੰਭ ਹੋਵੇਗਾ ਅਤੇ ਸ੍ਰੀ ਰਾਮ ਚੌਕ (ਕੰਪਨੀ ਬਾਗ ਚੌਕ) ਵਿਖੇ ਸਮਾਪਤ ਹੋਵੇਗਾ। ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਦੀਪ ਸਿੰਘ (ਕਾਲੀਆ ਕਾਲੋਨੀ) ਅਤੇ ਰਣਜੀਤ ਸਿੰਘ ਗੋਲਡੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਭਾਈ ਜਸਵੰਤ ਸਿੰਘ ਖ਼ਾਲੜਾ ਵਲੋਂ ਸਰਕਾਰ ਵਲੋਂ ਕੀਤੇ ਜ਼ੁਲਮ ਤੇ ਸਿੱਖ ਨੌਜਵਾਨਾਂ ਨੂੰ ਕਤਲ ਕੀਤੇ ਸਿੰਘਾਂ ਦੀਆਂ ਲਵਾਰਿਸ ਲਾਸ਼ਾਂ ਦਾ ਪਤਾ ਲਗਾਉਂਦੇ ਹੋਏ ਜਿਨ੍ਹਾਂ ਨੂੰ ਲਾਸ਼ ਬਣਾ ਦਿੱਤਾ ਗਿਆ, ਉਨ੍ਹਾਂ ਦੇ ਜੀਵਨ ’ਤੇ ਅਧਾਰਿਤ ਫ਼ਿਲਮ ਸਤਲੁੱਜ, ਜਿਸ ਦਾ ਪਹਿਲਾ ਨਾਮ ‘ਪੰਜਾਬ 95’ ਸੀ ਨੂੰ ਓ.ਟੀ.ਟੀ. ’ਤੇ ਰਿਲੀਜ਼ ਕੀਤਾ ਗਿਆ ਸੀ, ਉਸ ’ਤੇ ਰੋਕ ਲਗਾਉਣ ਦੇ ਖ਼ਿਲਾਫ਼ ਇਹ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਰੋਸ ਮਾਰਚ ’ਚ ਸ਼ਾਮਲ ਹੋਣ, ਤਾਂ ਜੋ ਸਰਕਾਰ ਨੂੰ ਫ਼ਿਲਮ ਰਿਲੀਜ਼ ਕਰਨ ਲਈ ਮਜਬੂਰ ਕੀਤਾ ਜਾ ਸਕੇ। ਇਸ ਮੌਕੇ ਪਰਦੀਪ ਸਿੰਘ ਵਿੱਕੀ, ਰਾਜਾ ਸਿੰਘ (ਪੰਜਾਬ ਟਾਇਰਜ਼), ਕਰਮਜੀਤ ਸਿੰਘ (ਵਰਦੀ ਹਾਊਸ), ਪ੍ਰਭਜੀਤ ਸਿੰਘ, ਕਰਮਜੀਤ ਸਿੰਘ ਕੰਮਾ, ਹਰਨੇਕ ਸਿੰਘ ਨੇਕੀ, ਹਰਪ੍ਰੀਤ ਸਿੰਘ ਸੋਨੂੰ, ਬਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬੀ. ਪੀ. ਐੱਡ. ਦਾਖ਼ਲੇ ਲਈ ਸਪੋਰਟਸ ਕਾਲਜ ਜਲੰਧਰ ਬਣਿਆ ਪ੍ਰੀਖਿਆ ਕੇਂਦਰ ਅਗਲੀ ਖ਼ਬਰ ਟ੍ਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ’ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿਚੋਂ ਦੋ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।