06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੁਨੀਲ ਜਾਖੜ ਕਰਕੇ ਅਬੋਹਰ ’ਚ ਲੋਕਤੰਤਰ ਦੀ ਹੱਤਿਆ ਹੋਣ ਤੋਂ ਬਚੀ-ਕੇ. ਡੀ. ਭੰਡਾਰੀ

ਅਜੀਤ ਡੈਸਕ 11-07-2026
ਜਲੰਧਰ, 10 ਜੁਲਾਈ (ਸ਼ਿਵ)-ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਨੇ ਕਿਹਾ ਕਿ ਅਬੋਹਰ ਵਿੱਚ ਮੇਅਰ ਚੋਣ ਦੌਰਾਨ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਲੋਕਤੰਤਰ ਨੂੰ ਬਚਾਉਣ ਲਈ ਡਟ ਕੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ ਕਪੂਰਥਲਾ ਅਤੇ ਮੋਰਿੰਡਾ ਵਿੱਚ ਆਮ ਆਦਮੀ ਪਾਰਟੀ ਨੇ ਧੱਕੇਸ਼ਾਹੀ ਨਾਲ ਆਪਣੇ ਮੇਅਰ ਬਣਾਏ, ਉਸੇ ਤਰ੍ਹਾਂ ਅੱਜ ਅਬੋਹਰ ਵਿਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭੰਡਾਰੀ ਨੇ ਕਿਹਾ ਕਿ ਸੁਨੀਲ ਜਾਖੜ ਦੇ ਰਾਜਨੀਤਿਕ ਤਜਰਬੇ ਅਤੇ ਭਾਰਤੀ ਜਨਤਾ ਪਾਰਟੀ ਦੀ ਉਸ ਸੋਚ, ਜਿਸ ਅਨੁਸਾਰ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਚਾਹੀਦਾ ਹੈ, ਦੀ ਬਦੌਲਤ ਅੱਜ ਅਬੋਹਰ ਵਿੱਚ ਲੋਕਤੰਤਰ ਦੀ ਹੱਤਿਆ ਹੋਣ ਤੋਂ ਰੋਕਿਆ ਗਿਆ। ਕੇ.ਡੀ. ਭੰਡਾਰੀ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਕੋਲ ਸੁਨੀਲ ਜਾਖੜ ਵਰਗੇ ਆਗੂ ਹਨ, ਜਿਨ੍ਹਾਂ ਨੇ ਅੱਜ ਪ੍ਰਸ਼ਾਸਨ ਦੇ ਦਬਾਅ ਦੇ ਬਾਵਜੂਦ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਵਿੱਚ ਸੱਚ ਅਤੇ ਸੰਵਿਧਾਨ ਦੀ ਜਿੱਤ ਹੋਈ।
ਪਿਛਲੀ ਖ਼ਬਰ ਐਨ. ਐਲ. ਐਸ. ਏ. ਤੇ ਪੀ. ਐਲ. ਐਸ. ਏ. ਵਲੋਂ ਹਾਂਪੱਖੀ ਹੁੰਗਾਰਾ ਨਾ ਮਿਲਣ ਕਰਕੇ ਸੰਘਰਸ਼ ਜਾਰੀ ਰਹੇਗਾ-ਡੀ.ਬੀ.ਏ. ਅਗਲੀ ਖ਼ਬਰ ਕਾਂਗਰਸ ਨੂੰ ਵੱਡਾ ਝਟਕਾ: ਪਿੰਡ ਮਹੱਦੀਪੁਰ ਅਰਾਈਆਂ ਦੀ ਸਮੂਹ ਪੰਚਾਇਤ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।