04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਹੂਲਤ ਨਾਲ 80 ਤੋਂ 90 ਫ਼ੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ-ਪੰਡੋਰੀ

ਅਜੀਤ ਡੈਸਕ 11-07-2026
ਸ਼ਾਹਕੋਟ, 10 ਜੁਲਾਈ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ (‘ਆਪ’) ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਅੱਜ ਪਿੰਡ ਰਾਜੇਵਾਲ ਖੁਰਦ (ਸ਼ਾਹਕੋਟ) ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ। ਪਿੰਡ ਵਾਸੀਆਂ ਨੇ ਉਨ੍ਹਾਂ ਅੱਗੇ ਆਪਣੀਆਂ ਮੁਸ਼ਕਿਲਾਂ ਰੱਖੀਆਂ, ਜਿਨ੍ਹਾਂ ਨੂੰ ਪਿੰਦਰ ਪੰਡੋਰੀ ਨੇ ਬੜੇ ਧਿਆਨ ਨਾਲ ਸੁਣਿਆ ਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ। ਪੰਡੋਰੀ ਨੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ‘ਆਪ’ ਸਰਕਾਰ ਵਲੋਂ ਦਿੱਤੀ ਗਈ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਆਮ ਲੋਕਾਂ ਦੇ ਘਰਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਕੀਤਾ ਹੈ। ਪੰਡੋਰੀ ਨੇ ਦਾਅਵਾ ਕੀਤਾ ਕਿ ਸੂਬੇ ਦੇ 80 ਤੋਂ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਹ ਸਹੂਲਤ ਬਿਨਾਂ ਕਿਸੇ ਭੇਦ-ਭਾਵ ਦੇ ਹਰ ਵਰਗ ਲਈ ਲਾਗੂ ਕੀਤੀ ਹੈ, ਜਿਸ ਨਾਲ ਆਮ ਆਦਮੀ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਮੌਜੂਦਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ 68 ਹਜ਼ਾਰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੌਕਰੀਆਂ ਸਿਰਫ਼ ਸਿਫ਼ਾਰਸ਼ਾਂ ਜਾਂ ਪੈਸੇ ਦੇ ਲੈਣ-ਦੇਣ ਰਾਹੀਂ ਹੀ ਮਿਲਦੀਆਂ ਸਨ, ਜਿਸ ਕਾਰਨ ਯੋਗ ਨੌਜਵਾਨ ਹਮੇਸ਼ਾ ਪਿੱਛੇ ਰਹਿ ਜਾਂਦੇ ਸਨ। ‘ਆਪ’ ਸਰਕਾਰ ਨੇ ਇਸ ਸਿਸਟਮ ਨੂੰ ਬਦਲ ਦਿੱਤਾ ਹੈ, ਹੁਣ ਹਰ ਨੌਜਵਾਨ ਨੂੰ ਉਸ ਦੀ ਮਿਹਨਤ ਤੇ ਮੈਰਿਟ ਦੇ ਆਧਾਰ ’ਤੇ ਨੌਕਰੀ ਮਿਲ ਰਹੀ ਹੈ, ਜਿਸ ਨਾਲ ਨੌਜਵਾਨਾਂ ਵਿਚ ਉਤਸ਼ਾਹ ਹੈ।
ਪਿਛਲੀ ਖ਼ਬਰ ਦੁਆਬੇ ਦੇ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਵਲੋਂ ਭੁਪੇਸ਼ ਬਘੇਲ ਨਾਲ ਮੀਟਿੰਗ ਅਗਲੀ ਖ਼ਬਰ ਡਾ.ਕੁਲਦੀਪ ਰਾਏ ਆਲ ਇੰਡੀਆ ਅੰਬੇਡਕਰ ਮਹਾ ਸਭਾ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।