07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਸਤਲੁਜ’ ਫ਼ਿਲਮ ’ਤੇ ਪਾਬੰਦੀ ਲਾਉਣ ਖ਼ਿਲਾਫ਼ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਸਿੱਖ ਤਾਲਮੇਲ ਕਮੇਟੀ ਤੇ ਆਗਾਜ਼ ਐੱਨ. ਜੀ. ਓ. ਨੇ ਕੀਤੀ ਰੋਸ ਮਾਰਚ ਦੀ ਅਗਵਾਈ

ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਜਤਿੰਦਰ ਪੰਮੀ)–ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਬਣੀ ਫਿਲਮ ‘ਸਤਲੁਜ’ (ਪਹਿਲਾ ਨਾਮ ਪੰਜਾਬ 95) ਉਪਰ ਸਰਕਾਰ ਵੱਲੋਂ ਓ. ਟੀ. ਟੀ. ਪਲੇਟਫਾਰਮ ’ਤੇ ਪਾਬੰਦੀ ਲਾਉਣ ਹੁਕਮ ਦੇ ਖਿਲਾਫ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਭਾਈਚਾਰਕ ਜੱਥੇਬੰਦੀਆਂ ਨੇ ਵਿਸ਼ਾਲ ਰੋਸ ਮਾਰਚ ਕੱਢਿਆ। ਰੋਸ ਮਾਰਚ ਦੀ ਅਗਵਾਈ ਸਿੱਖ ਤਾਲਮੇਲ ਕਮੇਟੀ ਤੇ ਅਗਾਜ ਐੱਨ. ਜੀ.ਓ. ਵਲੋਂ ਕੀਤੀ ਗਈ, ਜਿਸ ਵਿੱਚ ਸਿੱਖ, ਹਿੰਦੂ, ਮੁਸਲਿਮ ਅਤੇ ਵਾਲਮੀਕਿ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਸਨ। ਲੋਕਾਂ ਨੇ ਵੱਖ-ਵੱਖ ਤਰ੍ਹਾਂ ਦੇ ਬੈਨਰ ਫੜੇ ਹੋਏ ਸਨ, ਜਿਨ੍ਹਾਂ ਉਪਰ ਸਰਕਾਰੀ ਤਸ਼ੱਦਦ ਖਿਲਾਫ ਨਾਅਰੇ ਲਿਖੇ ਹੋਏ ਸਨ। ਇਹ ਮਾਰਚ ਸ਼ਾਮ 6 ਵਜੇ ਦੇ ਕਰੀਬ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮੁਹੱਲਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਰਾਮ ਚੌਂਕ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਨਿੰਦਾ ਕੀਤੀ ਅਤੇ ਤੁਰੰਤ ਫਿਲਮ ਰਿਲੀਜ਼ ਕਰਨ ਦੀ ਮੰਗ ਕੀਤੀ। ਮਾਰਚ ਦੀ ਅਗਵਾਈ ਕਰਨ ਵਾਲਿਆਂ ਵਿਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ, ਮੋਹਿੰਦਰ ਪਾਲ ਸਿੰਘ ਬਿਨਾਕਾ ਸ਼ਾਮਲ ਸਨ। ਉਕਤ ਆਗੂਆਂ ਕਿਹਾ ਸਿੱਖ ਕੌਮ ਨਾਲ ਹੋਏ ਜ਼ੁਲਮ ਨੂੰ ਦੁਨੀਆ ਸਾਹਮਣੇ ਰੱਖਣ ਲਈ ਇਹ ਫਿਲਮ ਬਣਾਈ ਗਈ ਹੈ ਅਤੇ ਫ਼ਿਲਮ ਲੱਗਣ ਤਕ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਰਬਜੀਤ ਸਿੰਘ ਰਾਜਪਾਲ, ਕੰਵਲਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮਿਗਲਾਨੀ, ਹਰਭਜਨ ਸਿੰਘ ਸੈਣੀ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਮਿੱਠੂ ਬਸਤੀ, ਪ੍ਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਅਮਨਦੀਪ ਸਿੰਘ ਏਕਤਾ ਵਿਹਾਰ, ਜਤਿੰਦਰ ਸਿੰਘ ਕੋਹਲੀ, ਜਸਬੀਰ ਸਿੰਘ ਬੱਗਾ, ਜੋਗਿੰਦਰ ਸਿੋੰਘ ਜੋਗੀ, ਹਰਪ੍ਰੀਤ ਸਿੰਘ ਰੋਬਿਨ, ਗੁਰਵਿੰਦਰ ਸਿੰਘ ਸਿੱਧੂ ਗੁਰਦੀਪ ਸਿੰਘ ਕਾਲੀਆ ਕਾਲੋਨੀ, ਹਰਪ੍ਰੀਤ ਸਿੰਘ ਸੋਨੂ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਪਾਲ ਸਿੰਘ ਬਬਲੂ, ਪ੍ਰੀਤਮ ਸਿੰਘ ਬੰਟੀ ਰਾਠੌਰ, ਰਣਜੀਤ ਸਿੰਘ ਬੋਨੀ, ਸ਼ੈਰੀ ਚੱਢਾ, ਅਮਰਜੀਤ ਸਿੰਘ ਮੰਗਾ, ਜਰਨੈਲ ਸਿੰਘ ਜੈਲਾ, ਗੁਰਜੀਤ ਸਿੰਘ ਪੋਪਲੀ, ਰਾਜਿੰਦਰ ਸਿੰਘ ਰੀਅਲ, ਗਗਨਦੀਪ ਸਿੰਘ ਨਾਗੀ, ਭੁਪਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਕ੍ਰਿਸਟਲ, ਮੁਹੰਮਦ ਅਲੀ, ਲੱਕੀ ਨਾਹਰ, ਰਜਿੰਦਰ ਸਿੰਘ ਸੱਗੂ, ਰਜਿੰਦਰ ਸਿੰਘ ਬੈਂਸ, ਸਰਵਜੀਤ ਸਿੰਘ ਨੰਨੂ, ਲੱਕੀ ਧੀਮਾਨ, ਜਗਜੀਤ ਸਿੰਘ ਜੱਗੀ, ਬਲਵਿੰਦਰ ਸਿੰਘ ਐਡਵੋਕੇਟ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਸੰਭਾਵਿਤ ਫੇਰੀ ਨੂੰ ਦੇਖਦਿਆਂ ਪਰਾਗਪੁਰ ਸਮੇਤ ਕਈ ਥਾਵਾਂ ਤੋਂ ਹਟਾਏ ਨਾਜਾਇਜ਼ ਕਬਜ਼ੇ ਨਗਰ ਨਿਗਮ ਤੇ ਐ... ਅਗਲੀ ਖ਼ਬਰ ਐਸ.ਐਸ.ਆਰ.ਬੀ.ਐਮ. ਸਕੂਲ ਵਿਖੇ ‘ਲਿੰਗਕ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।