07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਪਦਮਸ੍ਰੀ ਸੰਤ ਨਿਰੰਜਨ ਦਾਸ ਤੋਂ ਲਿਆ ਆਸ਼ੀਰਵਾਦ

ਅਜੀਤ ਡੈਸਕ 12-07-2026
ਕਿਸ਼ਨਗੜ੍ਹ, 11 ਜੁਲਾਈ (ਹੁਸਨ ਲਾਲ)-ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ, ਸਭ ਤੋਂ ਪਹਿਲਾਂ ਸੱਚਖੰਡ ਵਿਖੇ ਸੁਸ਼ੋਭਿਤ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੁੰਦਿਆਂ ਫੁੱਲ ਮਲਾਵਾਂ ਭੇਂਟ ਕੀਤੀਆਂ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਮਹਾਂਪੁਰਸ਼ਾਂ ਤੋਂ ਚੜ੍ਹਦੀ ਕਲਾ ਲਈ ਆਸ਼ੀਰਵਾਦ ਲਿਆ। ਇਸ ਉਪਰੰਤ ਰਵਨੀਤ ਬਿੱਟੂ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਸਬੰਧੀ ਉਹਨਾਂ ਨੂੰ ਜੋ ਵੀ ਸੇਵਾ ਮਿਲੇਗੀ ਉਹ ਉਸ ਨੂੰ ਨਿਭਾਕੇ ਆਪਣੇ ਆਪ ਨੂੰ ਵਡਭਾਗੀ ਸਮਝਣਗੇ । ਇਸ ਮੌਕੇ ‘ਤੇ ਸੰਤ ਨਿਰੰਜਨ ਦਾਸ ਜੀ ਵੱਲੋਂ ਰਵਨੀਤ ਬਿੱਟੂ ਅਤੇ ਉਨਾਂ ਦੇ ਨਾਲ ਭਾਜਪਾ ਆਗੂ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸੇਵਾਦਾਰ ਹਰਦੇਵ ਦਾਸ, ਮੈਨੇਜਰ ਧਰਮਪਾਲ ਸਿਮਕ, ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ, ਅੱਜ ਵੀ ਲੱਗਣਗੇ ਮੁਹਿੰਮ ਦਾ ਉਦੇਸ਼ ਗਣ... ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਸੰਭਾਵਿਤ ਫੇਰੀ ਨੂੰ ਦੇਖਦਿਆਂ ਪਰਾਗਪੁਰ ਸਮੇਤ ਕਈ ਥਾਵਾਂ ਤੋਂ ਹਟਾਏ ਨਾਜਾਇਜ਼ ਕਬਜ਼ੇ ਨਗਰ ਨਿਗਮ ਤੇ ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।