04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੁਰੱਖਿਆ ਦੇ ਮੱਦੇਨਜ਼ਰ ਬਿਲਗਾ ਪੁਲਿਸ ਐਕਸ਼ਨ ’ਚ

ਅਜੀਤ ਡੈਸਕ 15-07-2026
ਬਿਲਗਾ, 14 ਜੁਲਾਈ (ਤਜਿੰਦਰ ਕੁਮਾਰ)- ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਬਿਲਗਾ ਪੁਲਿਸ ਵਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਮੁੱਖ ਅਫ਼ਸਰ ਥਾਣਾ ਬਿਲਗਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇਲਾਕੇ ਦੇ ਮੁੱਖ ਚੌਂਕ ਮੁਆਈ ਅੱਡਾ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਲੰਘਣ ਵਾਲੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਖਾਸ ਕਰਕੇ ਬਿਨਾਂ ਨੰਬਰ ਪਲੇਟ, ਕਾਲੀ ਫ਼ਿਲਮ ਵਾਲੀਆਂ ਗੱਡੀਆਂ ਅਤੇ ਬਿਨਾਂ ਹੈਲਮੇਟ ਵਾਲੇ ਚਾਲਕਾਂ ‘ਤੇ ਸਖ਼ਤ ਕਾਰਵਾਈ ਕਰਦਿਆਂ ਮੌਕੇ ‘ਤੇ ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਸ਼ੱਕੀ ਨਜ਼ਰ ਆਉਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਗਈ। ਪੁਲਿਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਨਸ਼ਾ ਤਸਕਰੀ, ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਰ ਦੌਰਾਨ ਆਪਣੇ ਵਾਹਨਾਂ ਦੇ ਮੁਕੰਮਲ ਕਾਗਜ਼ਾਤ ਹਮੇਸ਼ਾ ਆਪਣੇ ਨਾਲ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਪਿਛਲੀ ਖ਼ਬਰ ਓਵਰਟੇਕ ਕਰ ਰਹੀ ਕਾਰ ਨੂੰ ਬਚਾਉਂਦਿਆਂ ਐੱਲ.ਪੀ.ਜੀ ਗੈਸ ਨਾਲ ਭਰਿਆ ਟੈਂਕਰ ਪਲਟਿਆ ਅਗਲੀ ਖ਼ਬਰ ਗੁਰੂ ਨਾਨਕ ਕਾਲੋਨੀ ’ਚ 7 ਦਿਨ ਦੇ ‘ਯੋਗ ਕੈਂਪ’ ਨੇ ਹੁਣ ‘ਰੋਜ਼ਾਨਾ ਦੀ ਕਲਾਸ’ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।